ਬਲਾਕ ਪੱਧਰ ‘ਤੇ ਗੁਣਵੱਤਾ ਨਿਯੰਤਰਣ, ਨਮੂਨਾ ਇਕੱਠਾ ਕਰਨ ਅਤੇ ਸਟਾਕ ਰਜਿਸਟਰਾਂ ਦੀ ਅਧਿਕਾਰੀਆਂ ਨੇ ਕੀਤੀ ਜਾਂਚ

ਜ਼ਿਲ੍ਹਾ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਦੇਖ-ਰੇਖ ਹੇਠ ਬਲਾਕ ਪੱਧਰ ‘ਤੇ ਗੁਣਵੱਤਾ ਨਿਯੰਤਰਣ, ਨਮੂਨਾ ਇਕੱਠਾ ਕਰਨ ਅਤੇ ਸਟਾਕ ਰਜਿਸਟਰਾਂ ਦੀ ਜਾਂਚ ਸੰਬੰਧੀ ਵਿਸ਼ੇਸ਼ ਕਾਰਵਾਈ ਕੀਤੀ ਗਈ।

ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਗੁਰਵੀਰ ਸਿੰਘ ਅਤੇ ਪਰਵਸ਼ ਕੁਮਾਰ ਵੱਲੋਂ ਬਲਾਕ ਖੇਤਰ ਦੇ ਖਾਦ, ਬੀਜ ਅਤੇ ਕੀਟਨਾਸ਼ਕਾਂ ਦੇ ਵਿਕਰੇਤਿਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਵੱਖ-ਵੱਖ ਕੰਪਨੀਆਂ ਦੇ ਬੀਜ, ਖਾਦ ਅਤੇ ਕੀਟਨਾਸ਼ਕਾਂ ਦੇ ਨਮੂਨੇ ਭਰਕੇ ਲੈਬੋਰਟਰੀ ਜਾਂਚ ਲਈ ਭੇਜੇ ਗਏ ਤਾਂ ਜੋ ਕਿਸਾਨਾਂ ਨੂੰ ਮਿਆਰੀ ਅਤੇ ਪ੍ਰਮਾਣਿਤ ਖੇਤੀ ਇਨਪੁੱਟਸ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ।

ਜਾਂਚ ਦੌਰਾਨ ਸਟਾਕ ਰਜਿਸਟਰਾਂ, ਬਿੱਲ ਬੁੱਕਾਂ ਅਤੇ ਲਾਇਸੰਸਾਂ ਦੀ ਵੀ ਪੜਤਾਲ ਕੀਤੀ ਗਈ। ਅਧਿਕਾਰੀਆਂ ਨੇ ਡੀਲਰਾਂ ਨੂੰ ਹੁਕਮ ਦਿੱਤਾ ਕਿ ਉਹ ਸਾਰੇ ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਣ ਅਤੇ ਕੇਵਲ ਮਿਆਰੀ ਸਮੱਗਰੀ ਹੀ ਵਿਕਰੀ ਲਈ ਰੱਖਣ।

ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਜਾਂਚ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਟੀਆ ਜਾਂ ਨਕਲੀ ਸਮੱਗਰੀ ਤੋਂ ਬਚਾਇਆ ਜਾ ਸਕੇ ਅਤੇ ਜੇਕਰ ਕਿਸੇ ਵੀ ਡੀਲਰ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸਾਨ ਭਲਾਈ ਨੂੰ ਪਹਿਲ ਦੇਣ।

Leave a Reply

Your email address will not be published. Required fields are marked *