ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਹੱਲ ਕਰਨ ਸਬੰਧਿਤ ਵਿਭਾਗਾਂ ਦੇ ਅਧਿਕਾਰੀ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ  ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਸਹਾਇਕ ਕਮਿਸ਼ਨਰ ਸ. ਹਰਬੰਸ ਸਿੰਘ ਅਤੇ ਐੱਸ.ਡੀ.ਐੱਮ ਫਾਜਿਲਕਾ ਸ. ਜਗੁਰਾਜ ਸਿੰਘ,  ਚੇਅਰਮੈਨ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ ਕਮਿਸ਼ਨ ਸ੍ਰੀ ਲਵਿਸ਼ ਚਾਵਲਾ ਸਮੇਤ ਪੁਲਿਸ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।


ਇਸ ਦੌਰਾਨ ਉਨ੍ਹਾਂ ਪੁਲਿਸ ਵਿਭਾਗ, ਨਗਰ ਨਿਗਮ ਤੇ ਕੌਂਸਲ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਿਤ ਸ਼ਿਕਾਇਤਾਂ ਜਿਵੇਂ ਕਿ  ਸੀ.ਸੀ.ਟੀ.ਵੀ. ਕੈਮਰੇ, ਪੈਟਰੋਲਿੰਗ, ਪਾਰਕਿੰਗ ਤੇ ਸ਼ਹਿਰ ਦੀ ਸਾਫ ਸਫਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਹੱਲ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ

Leave a Reply

Your email address will not be published. Required fields are marked *