ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਡਾ. ਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 03 ਸਤੰਬਰ 2026 ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਫਾਜ਼ਿਲਕਾ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸੋਭਾ ਯਾਤਰਾ (ਸਾਮ ਨੂੰ 6:00 ਵਜੇ ਤੋਂ 8:00 ਵਜੇ ਤੱਕ) ਦੇ ਦੌਰਾਨ ਫਾਜ਼ਿਲਕਾ ਸ਼ਹਿਰ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਮੁਕੰਮਲ ਤੌਰ ‘ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸਟਮੀ ਦੇ ਪਵਿਤਰ ਦਿਹਾੜੇ ਦੇ ਸਬੰਧ ਵਿੱਚ ਫਾਜ਼ਿਲਕਾ ਸ਼ਹਿਰ ਵਿੱਚ ਸੋਭਾ ਯਾਤਰਾ ਕੱਢੀ ਜਾਣੀ ਹੈ। ਇਸ ਦਿਨ ਕਿਸੇ ਦੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅਸ਼ੁੱਭ ਮੰਨਿਆ ਜਾਂਦਾ ਹੈ। ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ ਫਾਇਦਾ ਉਠਾ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਖਰਾਸ ਕੀਤਾ ਜਾ ਸਕਦਾ ਹੈ। ਇਸ ਲਈ ਇਸ ਦੌਰਾਨ ਹੋਟਲਾਂ ਅਤੇ ਢਾਬਿਆਂ ‘ਤੇ ਮੀਟ/ਅੰਡੇ ਬਣਾਉਣ ਅਤੇ ਇਨ੍ਹਾਂ ਦੀ ਵਿਕਰੀ ਕਰਨ ‘ਤੇ ਪੂਰਨ ਪਾਬੰਦੀ ਹੋਵੇਗੀ।