ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀ ਸਵ. ਦਲੀਪ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਵਿੱਚ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਪ੍ਰਸ਼ਾਸਨਿਕ ਸਖਸੀਅਤਾਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਜਿ਼ਲ੍ਹਾ ਪ੍ਰਸ਼ਾਸਨ ਦੀ ਤਰਫੋਂ ਉਪ ਮੰਡਲ ਮੈਜਿਸਟਰੇਟ ਅਮਲੋਹ ਸ਼੍ਰੀ ਚੇਤਨ ਬੰਗੜ ਤੇ ਨਾਇਬ ਤਹਿਸੀਲਦਾਰ ਹਰਪਾਲ ਸਿੰਘ ਨੇ ਪਹੁੰਚ ਕੇ ਸਵ. ਦਲੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਦੀ ਤਰਫੋਂ ਭਵਿੱਖ ਵਿੱਚ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਐਸ.ਡੀ.ਐਮ ਸ਼੍ਰੀ ਚੇਤਨ ਬੰਗੜ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਆਯੋਜਿਤ ਸ਼ਰਧਾਂਜਲੀ ਸਮਾਰੋਹ ਮੌਕੇ ਵੱਖ ਵੱਖ ਸ਼ਖਸੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
