ਫਾਜਿਲਕਾ 12 ਸਤੰਬਰ
ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਬੀ.ਐਨ.ਐਸ.ਐਸ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਕਰਨ *ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹਿਣਗੇ।
ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਲ 2025 ਦੌਰਾਨ ਝੋਨੇ (ਜੀਰੀ) ਦੀ ਫਸਲ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਝੋਨੇ ਦੀ ਫਸਲ ਦੀ ਕਟਾਈ ਆਮ ਤੌਰ *ਤੇ ਕਿਸਾਨਾਂ ਵੱਲੋਂ ਕੰਬਾਈਨਾ ਨਾਲ ਕਰਵਾਈ ਜਾਂਦੀ ਹੈ। ਝੋਨੇ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਇਨਾਂ ਚਲਾਈਆਂ ਜਾਂਦੀਆ ਹਨ। ਕੰਬਾਇਨਾ ਰਾਤ ਵਾਲੇ ਫਸਲ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਾ ਹੋਣ ਦੇ ਬਾਵਜੂਦ ਵੀ ਕੱਟ ਦਿੱਤੀ ਜਾਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਕੰਬਾਇਨ ਸੜਕ ਰਾਹੀਂ ਖੇਤਾਂ ਵਿਚ ਜਾਂਦੀ ਹੈ ਜਿਸ ਕਰਕੇ ਆਮ ਤੌਰ *ਤੇ ਟਰੈਫਿਕ ਵਿਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨੇਰਾ ਹੋਣ ਕਰਕੇ ਕੰਬਾਇਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਝੋਨੇ ਦੀ ਫਸਲ ਸੁੱਕੀ ਨਹੀਂ ਹੁੰਦੀ ਅਤੇ ਫਸਲ ਵਿਚ ਨਮੀ ਹੋਣ ਕਾਰਨ ਨਿਲਾਮੀ ਵਿਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ ਵਿਚ ਖਜਲ ਖੁਆਰ ਹੋਣਾ ਪੈਦਾ ਹੈ। ਆਮ ਲੋਕਾਂ ਦੀ ਜਾਨ ਮਾਲਿ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨ ਚਲਾਉਣ *ਤੇ ਮੁਕੰਮਲ ਪਾਬੰਦੀ ਹੋਵੇਗੀ।
ਇਸ ਤੋਂ ਇਲਾਵਾ ਜ਼ਿਲ੍ਹਾ ਫਾਜ਼ਿਲਕਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੇ ਕੰਬਾਇਨ ਮਾਲਕਾਂ ਨੂੰ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰਨਗੇ ਅਤੇ ਹਾਰਵੈਸਟਰ ਕੰਬਾਇਨ ਦੇ ਉਪਰੇਸ਼ਨ ਦੀ ਖੇਤੀਬਾੜੀ ਵਿਭਾਗ ਇੰਸਪੈਕਸ਼ਨ ਕਰੇਗਾ।

