ਜ਼ਿਲ੍ਹੇ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਕਰੀਬ 61 ਫੀਸਦੀ ਤੋਂ ਵੱਧ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ 544 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਗਏ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਨੁਮਿਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਕਰੀਬ 61 ਫੀਸਦੀ ਤੋਂ ਵੱਧ ਮੁਕੰਮਲ ਹੋ ਗਿਆ ਹੈ। ਉਹਨਾ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ।

ਉਹਨਾਂ ਦੱਸਿਆ ਕਿ ਇਸ ਮੌਕੇ ਐਸ. ਡੀ.ਐਮ ਬੱਸੀ ਪਠਾਣਾ ਦੀਪਜੋਤ ਕੌਰ ਨੇ ਹਲਕਾ ਬੱਸੀ ਪਠਾਣਾ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਥੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨਾਲ ਗੱਲਬਾਤ ਕਰਦਿਆਂ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਵਿਕਾਸ ਸ਼ਰਮਾ ਨੇ ਵੀ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਦੋਵੇਂ ਦਿਨ ਜ਼ਿਲ੍ਹੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀਐਲਓ ਮੌਜੂਦ ਰਹੇ।

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

Leave a Reply

Your email address will not be published. Required fields are marked *