ਦੁਤਾਰਾਂ ਵਾਲੀ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ

ਫਾਜ਼ਿਲਕਾ’

ਜ਼ਿਲ੍ਹਾ ਫਾਜ਼ਿਲਕਾ ਦੀ ਦੁਤਾਰਾਂ ਵਾਲੀ ਮੰਡੀ  ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀ.ਐੱਫ.ਐੱਸ.ਸੀ.) ਡੇਜ਼ੀ ਮਹਿਤਾ ਨੇ ਦੱਸਿਆ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਲਈ ਸ਼ੁਰੂ ਵਿੱਚ 167 ਮੀਟ੍ਰਿਕ ਟਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ। ਝੋਨੇ ਦੀ ਆਮਦ ਵਧਣ ਦੇ ਮੱਦੇਨਜ਼ਰ ਖਰੀਦ ਦਾ ਟੀਚਾ ਵਧਾਇਆ ਗਿਆ ਹੈ। 29 ਅਕਤੂਬਰ 2026 ਨੂੰ ਮੰਡੀ ਵਿੱਚ 55 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਸਮੇਂ ਮੰਡੀ ਵਿੱਚ ਖਰੀਦ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਹੀਂ ਹੈ ਅਤੇ ਸਾਰੇ ਕੰਮ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਵਧਾਏ ਗਏ ਟੀਚੇ ਅਨੁਸਾਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡੀ.ਐੱਫ.ਐੱਸ.ਸੀ. ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਖਰੀਫ਼ ਸੀਜ਼ਨ 2026-27 ਦੌਰਾਨ ਹੁਣ ਤੱਕ 2,37,459 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 2,33,820 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦੇ ਗਏ ਝੋਨੇ ਦੀ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਤੱਕ 1,96,057 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਨਾ ਕਰਨੀ ਪਵੇ। ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਸਮੇਂ ਸਿਰ ਚੁਕਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *