ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ- ਡਿਪਟੀ ਕਮਿਸ਼ਨਰ

ਫਾਜ਼ਿਲਕਾ 30 ਅਕਤੂਬਰ 2025….
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ,  ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁਲ 2,05,127 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2,03,690 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਵੀ ਤੇਜੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ 456.32 ਕਰੋੜ ਦੀ ਅਦਾਇਗੀ ਦੇ ਅਡਵਾਇਸ ਜਨਰੇਟ ਹੋਏ ਹੋਏ ਹਨ ਜੋ ਖ਼ਰੀਦੀ ਫਸਲ ਦਾ 102 ਫੀਸਦੀ ਬਣਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 73,323 ਮੀਟ੍ਰਿਕ ਟਨ, ਮਾਰਕਫੈਡ ਨੇ 49,682 ਮੀਟ੍ਰਿਕ ਟਨ,  ਪਨਸਪ ਨੇ 40,667 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 34,854 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 5164 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 1,79,754 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ 97 ਫੀਸਦੀ ਬਣਦੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।


Leave a Reply

Your email address will not be published. Required fields are marked *