ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ…
Anbpunjab is the third most read Digital Newspaper in Punjab and has established itself as a brand known for its fearless neutral voice.
ਚੰਡੀਗੜ੍ਹ ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ…
ਬਰਨਾਲਾ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ…
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ…
ਫਾਜਿਲਕਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਅਤੇ ਯੂ.ਟੀ.ਆਰ.ਸੀ ਕਮੇਟੀ ਦੀ ਤਿਮਾਹੀ ਮੀਟਿੰਗ ਮਾਨਯੋਗ…
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 42,233 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 39,556 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 6515 ਮੀਟਿਰਕ ਟਨ, ਮਾਰਕਫੈਡ ਨੇ 2607 ਮੀਟਿਰਕ ਟਨ, ਪਨਸਪ ਨੇ 3726 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 2813 ਮੀਟਿਰਕ ਟਨ ਅਤੇ ਵਪਾਰੀਆਂ ਨੇ 23895 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਤ ਲਿਫਟਿੰਗ ਦੇ ਟੀਚੇ ਮੁਤਾਬਕ 84 ਫੀਸਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 23.37 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖਰੀਦੀ ਫਸਲ ਦੇ 101 ਫੀਸਦੀ ਬਣਦੇ ਹਨ।
ਚੰਡੀਗੜ੍ਹ ਸ਼ਹਿਰ ਵਿੱਚ ਸ਼੍ਰੀਮਦ ਭਾਗਵਤ ਕਥਾ ਅਤੇ ਤੀਜੇ ਵ੍ਰਿੰਦਾਵਨ ਪ੍ਰਕਾਸ਼ ਉਤਸਵ ਨੂੰ ਲੈ ਕੇ ਧਾਰਮਿਕ…
ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ…
ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ…