ਫ਼ਤਹਿਗੜ੍ਹ ਸਾਹਿਬ : ਪੀ.ਸੀ.ਐਸ ਅਧਿਕਾਰੀ ਨਵਰੀਤ ਕੌਰ ਸੇਖੋਂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲਿਆ

ਪੀ.ਸੀ.ਐਸ ਅਧਿਕਾਰੀ ਸ੍ਰੀਮਤੀ ਨਵਰੀਤ ਕੌਰ ਸੇਂਖੋਂ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਮਗਰੋਂ ਸ੍ਰੀਮਤੀ ਨਵਰੀਤ ਕੌਰ ਸੇਂਖੋਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਲੋਕ-ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ‘ਤੇ ਰਹੇਗਾ। ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ।

ਜ਼ਿਕਰਯੋਗ ਹੈ ਨਵਰੀਤ ਕੌਰ ਸੇਖੋਂ ਕੋਲ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਮਾਲੇਰਕੋਟਲਾ, ਐਸ.ਡੀ.ਐਮ. ਸੰਗਰੂਰ, ਸਹਾਇਕ ਕਮਿਸ਼ਨਰ ਰੂਪਨਗਰ ਵਜੋਂ ਫੀਲਡ ਅਤੇ ਪ੍ਰਸ਼ਾਸਨਿਕ ਤਾਇਨਾਤੀਆਂ ਦਾ ਵੱਡਾ ਤਜਰਬਾ ਹੈ।

Leave a Reply

Your email address will not be published. Required fields are marked *