‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਪੂਰੇ ਹੋਣ ਤੋਂ ਬਾਅਦ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਜ ਭਰ ਵਿੱਚ 1.34 ਲੱਖ ਛਾਪੇਮਾਰੀ ਕਰਕੇ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ।
ਕਾਬਲੇਗੌਰ ਹੈ ਕਿ, “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1224 ਹਥਿਆਰਾਂ ਦੇ ਨਾਲ-ਨਾਲ 3,555 ਜ਼ਿੰਦਾ ਕਾਰਤੂਸ ਅਤੇ 377 ਮੈਗਜ਼ੀਨ, 263 ਤੇਜ਼ਧਾਰ ਹਥਿਆਰ ਅਤੇ 15 ਹੱਥਗੋਲੇ ਬਰਾਮਦ ਕੀਤੇ ਹਨ।
ਇਸ ਤੋਂ ਇਲਾਵਾ, 37,652 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦੋਂ ਕਿ 18,818 ਵਿਅਕਤੀਆਂ ਦੀ ਪੁਸ਼ਟੀ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ, ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ 1,858 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
243ਵੇਂ ਦਿਨ, ਪੁਲਿਸ ਟੀਮਾਂ ਨੇ 548 ਛਾਪੇਮਾਰੀ ਕਰਕੇ 262 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 164 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ‘ਗੰਗਸਟਰਾਂ ਤੇ ਵਾਰ’ ਮੁਹਿੰਮ ਉਸੇ ਜੋਸ਼ ਨਾਲ ਜਾਰੀ ਰਹੇਗੀ।