18 ਸਤੰਬਰ 2025 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਮਿਤੀ 18 ਸਤੰਬਰ 2025 ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਮਤੀ ਵੈਸ਼ਾਲੀ ਨੇ ਦਿੱਤੀ।
ਉਹਨਾ ਦੱਸਿਆ ਕਿ ਇਸ ਕੈਂਪ ਵਿੱਚ ਮਾਈ ਮਨੀ ਮੰਤਰਾ (ਬੈਕਿੰਗ ਕੰਪਨੀ) ਅਤੇ ਲਾਇਫ ਕੇਅਰ ਵੈਲਨੈਸ ਵੱਲੋਂ ਹਿੱਸਾ ਲਿਆ ਜਾਣਾ ਹੈ। ਮਾਈ ਮਨੀ ਮੰਤਰਾ (ਬੈਕਿੰਗ ਕੰਪਨੀ) ਵੱਲੋਂ ਜਿਲ੍ਹਾ ਫਾਜਿਲਕਾ ਲਈ ਬਾਰਵੀ ਪਾਸ(ਕੇਵਲ ਲੜਕੀਆਂ) ਲਈ ਵੱਖ ਵੱਖ ਅਸਾਮੀਆਂ ਲਈ ਲੜਕੀਆਂ ਦੀ ਜਰੂਰਤ ਹੈ। ਇਸ ਤੋਂ ਇਲਾਵਾ ਲਾਇਫ ਕੇਅਰ ਵੈਲਨੈਂਸ ਕੰਪਨੀ ਵੱਲੋਂ ਕਾਲ ਸੈਂਟਰ ਲਈ 12 ਵੀ ਪਾਸ ਯੋਗ ਪ੍ਰਾਰਥੀਆਂ ਦੀ ਲੋੜ ਹੈ।


ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਭਲਕੇ ਸਵੇਰੇ 10 ਤੋਂ ਡੀਸੀ ਦਫ਼ਤਰ, ਏ ਬਲਾਕ, ਚੋਥੀ ਮੰਜਿਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਦਫਤਰ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ  89060 22220, 98145 43684 ਅਤੇ 79861 15001 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *