ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵਲੋਂ ਹੁਨਰਮੰਦ ਬੇਰੁਜਗਾਰਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ 30 ਜੁਲਾਈ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਤੇ ਟ੍ਰੇਨਿੰਗ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ ਵੱਖ ਪ੍ਰਾਈਵੇਟ ਅਦਾਰਿਆਂ ਵਲੋਂ ਭਾਗ ਲਿਆ ਜਾਣਾ ਹੈ, ਜਿਨਾਂ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵਿੱਚ ਘੱਟੋ ਘੱਟ 10ਵੀ, 12ਵੀਂ ਅਤੇ ਆਈ.ਟੀ.ਆਈ. ਪਾਸ ਅਤੇ 18-35 ਸਾਲ ਉਮਰ ਵਰਗ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ
ਇਸ ਕੈਂਪ ਲਈ ਇੰਟਰਵਿਊ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਕਮਰਾ ਨੰਬਰ 127, ਡੀ.ਸੀ ਕੰਪਲੈਕਸ ਵਿਖੇ ਸਵੇਰੇ 10.00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗੀ।