PM Modi Meets Maldives President : PM ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਮੁਹੰਮਦ ਮੁਈਜ਼ੂ ਨਾਲ ਕੀਤੀ ਮੁਲਾਕਾਤ


PM Modi Meets Maldives President : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਹੈਦਰਾਬਾਦ ਹਾਊਸ ਵਿੱਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਵਿਆਪਕ ਚਰਚਾ ਕੀਤੀ। ਇਸ ਮੌਕੇ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਸਨ।

ਭਾਰਤ-ਮਾਲਦੀਵ ਦੁਵੱਲੇ ਸਬੰਧਾਂ ‘ਤੇ ਵਿਆਪਕ ਚਰਚਾ

ਟਵਿੱਟਰ ‘ਤੇ ਇੱਕ ਪੋਸਟ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਭਾਰਤ-ਮਾਲਦੀਵ ਵਿਸ਼ੇਸ਼ ਸਬੰਧਾਂ ਨੂੰ ਅੱਗੇ ਵਧਾਉਂਦੇ ਹੋਏ! ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਪਹੁੰਚਣ ‘ਤੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦਾ ਨਿੱਘਾ ਸਵਾਗਤ ਕੀਤਾ। 

ਪੰਜ ਦਿਨਾਂ ਦੌਰੇ ‘ਤੇ ਐਤਵਾਰ ਨੂੰ ਭਾਰਤ ਪਹੁੰਚੇ ਮੁਈਜ਼ੂ ਦਾ ਅੱਜ ਰਾਸ਼ਟਰਪਤੀ ਭਵਨ ‘ਚ ਰਸਮੀ ਤੌਰ ‘ਤੇ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਪਹੁੰਚਣ ‘ਤੇ ਮਾਲਦੀਵ ਦੇ ਰਾਸ਼ਟਰਪਤੀ ਅਤੇ ਪਹਿਲੀ ਮਹਿਲਾ ਸਾਜਿਦਾ ਮੁਹੰਮਦ ਦਾ ਸਵਾਗਤ ਕੀਤਾ।

 ਮੁਈਜ਼ੂ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ  

ਇਸ ਤੋਂ ਪਹਿਲਾਂ ਮਾਲਦੀਵ ਦੇ ਰਾਸ਼ਟਰਪਤੀ ਅਤੇ ਪਹਿਲੀ ਮਹਿਲਾ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਮਹਾਤਮਾ ਗਾਂਧੀ ਮੈਮੋਰੀਅਲ ‘ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਮੁਈਜ਼ੂ ਨੇ ਰਾਜਘਾਟ ‘ਤੇ ਵਿਜ਼ਟਰ ਬੁੱਕ ‘ਤੇ ਦਸਤਖਤ ਵੀ ਕੀਤੇ। ਐਤਵਾਰ ਨੂੰ ਮੁਇਜ਼ੂ ਦੇ ਪਹੁੰਚਣ ‘ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁਈਜ਼ੂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਅਧਿਕਾਰਤ ਸੱਦੇ ‘ਤੇ ਭਾਰਤ ਦਾ ਦੌਰਾ ਕਰ ਰਹੇ ਹਨ।

Leave a Reply

Your email address will not be published. Required fields are marked *