ਅਮਲੋਹ 9 ਦਿਸੰਬਰ
ਦੇਸ਼ ਭਗਤ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਲੜਾਈ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੜਾਈ ਬਿਹਾਰ ਅਤੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਵਿਚਕਾਰ ਹੋਈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਸੱਤ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ, ਅੰਮ੍ਰਿਤ ਸਰਤਿਅਮ, ਸੂਜੀ ਕੁਮਾਰ, ਸਮੀਰ ਖਾਂ, ਅਨੀਸ਼ ਅਰਾਵਰ, ਹਰੂਨ ਸਬੀਰ, ਅਮੀਰ ਮਨਜ਼ੂਰ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਥੇ ਇਹ ਵੀ ਵਰਨਨਯੋਗ ਹੈ ਕਿ ਦੇਸ਼ ਭਗਤ ਯੂਨੀਵਰਸਿਟੀ ਵਿੱਚ ਇਸ ਤੋਂ ਪਹਿਲਾਂ ਵੀ ਜੰਮੂ ਕਸ਼ਮੀਰ ਅਤੇ ਬਿਹਾਰ ਦੇ ਵਿਦਿਆਰਥੀਆਂ ਵਿੱਚ ਕਈ ਵਾਰ ਲੜਾਈ ਝਗੜਾ ਹੋ ਚੁੱਕਾ ਹੈ। ਅਤੇ ਸਮੇਂ ਸਮੇਂ ਅਮਲੋਹ ਪੁਲਿਸ ਵੱਲੋਂ ਮਾਮਲੇ ਦਰਜ ਕੀਤੇ ਗਏ ਹਨ।

