ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਨਾਮ ਸਰਕਾਰੀ ਯੂਨੀਵਰਸਿਟੀਆਂ ਦੀਆਂ ਫੀਸਾਂ-ਸੈਲਫ ਫਾਇਨਾਂਸਿੰਗ ਸੰਸਥਾਵਾਂ ਸਿੱਖਿਆ ਦੀ ਰੀੜ ਦੀ ਹੱਡੀ ਹਨ — …………………… ਫੈਪ ਆਗੂ

Yohannan Mathew(ਸ਼ਹਿਰ), Fatehgarh Sahib: 17/06/2026 ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ਉੱਤੇ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ Yohannan Mathew, District President ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਸਿੱਖਿਆ ਸੰਸਥਾਵਾਂ ਦੇ।

ਉਹਨਾਂ ਕਿਹਾ ਕਿ ਜੇਕਰ ਸਰਕਾਰ ਅਸਲ ਵਿੱਚ ਮਾਪਿਆਂ ਉੱਤੇ ਪੈ ਰਹੇ ਆਰਥਿਕ ਬੋਝ ਨੂੰ ਘਟਾਉਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਲੱਗ ਰਹੇ ਟੈਕਸਾਂ ਤੋਂ ਮੁਕਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਹਾਲ ਹੀ ਵਿੱਚ ਲੁਧਿਆਣਾ ਵਿਖੇ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਨੂੰ ਇਸ ਸਬੰਧੀ ਮਜ਼ਬੂਤ ਪ੍ਰਤੀਨਿਧਤਾ ਦੇਣ ਦਾ ਫ਼ੈਸਲਾ ਕੀਤਾ ਗਿਆ।

ਮਹਿੰਗਾਈ ਦਰ ਤੋਂ ਘੱਟ ਵਾਧਾ ਸੰਸਥਾਵਾਂ ਲਈ ਚੁਣੌਤੀ
Yohannan Mathew ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਹਰ ਸਾਲ 5 ਤੋਂ 6 ਫੀਸਦੀ ਤੱਕ ਮਹਿੰਗਾਈ ਦਰ ਦਾ ਪ੍ਰਭਾਵ ਰਹਿੰਦਾ ਹੈ। ਅਜਿਹੇ ਵਿੱਚ ਜੇਕਰ ਫੀਸ ਵਾਧੇ ਨੂੰ 5 ਫੀਸਦੀ ਤੱਕ ਸੀਮਿਤ ਕਰ ਦਿੱਤਾ ਜਾਂਦਾ ਹੈ ਤਾਂ ਅਸਲ ਵਿੱਚ ਸਕੂਲਾਂ ਲਈ ਕੋਈ ਵਾਧੂ ਆਰਥਿਕ ਸਰੋਤ ਨਹੀਂ ਬਚੇਗਾ। ਇਸ ਦਾ ਸਿੱਧਾ ਅਸਰ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਤਨਖਾਹਾਂ ਉੱਤੇ ਪਵੇਗਾ ਅਤੇ ਉਹਨਾਂ ਨੂੰ ਸਨਮਾਨਯੋਗ ਤਨਖਾਹ ਵਾਧਾ ਦੇਣਾ ਵੀ ਮੁਸ਼ਕਿਲ ਹੋ ਜਾਵੇਗਾ।

ਸਰਕਾਰੀ ਅਦਾਰਿਆਂ ਵਿੱਚ ਫੀਸ ਵਾਧੇ ‘ਤੇ ਕਿਉਂ ਨਹੀਂ ਚਰਚਾ?
ਉਹਨਾਂ ਕਿਹਾ ਕਿ ਸਕੂਲਾਂ ਲਈ ਲਾਜ਼ਮੀ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟਾਂ ਦੀਆਂ ਫੀਸਾਂ ਵਿੱਚ ਵੀ 100 ਤੋਂ 200 ਫੀਸਦੀ ਤੱਕ ਵਾਧਾ ਹੋ ਚੁੱਕਾ ਹੈ।

ਉਹਨਾਂ ਸਵਾਲ ਉਠਾਇਆ ਕਿ ਜਦੋਂ ਸਰਕਾਰ ਆਪਣੇ ਅਧੀਨ ਚੱਲ ਰਹੀਆਂ ਸੰਸਥਾਵਾਂ ਵਿੱਚ ਫੀਸਾਂ ਵਧਾਉਂਦੀ ਹੈ ਤਾਂ ਉਸ ਲਈ ਕੋਈ ਸੀਮਾ ਨਿਰਧਾਰਤ ਨਹੀਂ ਹੁੰਦੀ, ਪਰ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਉੱਤੇ ਪਾਬੰਦੀਆਂ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੰਸਥਾਵਾਂ ਦੀ ਹੋਂਦ ਬਚਾਉਣ ਲਈ ਹਰ ਸੰਭਵ ਕਦਮ
ਫੈਪ ਆਗੂ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ ਸਰਕਾਰ ਅੱਗੇ ਆਪਣਾ ਪੱਖ ਤੱਥਾਂ ਸਮੇਤ ਰੱਖਿਆ ਜਾਵੇਗਾ। ਜੇਕਰ ਸਰਕਾਰ ਨੇ ਸਾਰੇ ਪੱਖਾਂ ਨੂੰ ਸੁਣੇ ਬਿਨਾਂ ਇੱਕਤਰਫਾ ਫ਼ੈਸਲਾ ਲਿਆ ਤਾਂ ਸਿੱਖਿਆ ਸੰਸਥਾਵਾਂ ਦੇ ਹਿੱਤਾਂ ਦੀ ਰੱਖਿਆ ਲਈ ਮਾਨਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਸਕਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਸਕੂਲ ਹਨ ਜਿਹਨਾਂ ਦੀ ਮਹੀਨਾਵਾਰ ਫੀਸ 3000 ਤੋਂ 5000 ਰੁਪਏ ਦੇ ਵਿਚਕਾਰ ਹੈ। ਜੇਕਰ ਅਜਿਹੇ ਸਕੂਲਾਂ ਨੂੰ ਆਪਣੀਆਂ ਫੀਸਾਂ ਵਿੱਚ ਵਾਜਬ ਵਾਧਾ ਕਰਨ ਦੀ ਇਜਾਜ਼ਤ ਨਾ ਮਿਲੀ ਤਾਂ ਉਹਨਾਂ ਲਈ ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਯੋਗ ਅਧਿਆਪਕਾਂ ਨੂੰ ਸਨਮਾਨਯੋਗ ਤਨਖਾਹਾਂ ਦੇਣਾ ਮੁਸ਼ਕਿਲ ਹੋ ਜਾਵੇਗਾ।

ਸਰਕਾਰ ਤੋਂ ਸੰਤੁਲਿਤ ਫ਼ੈਸਲੇ ਦੀ ਉਮੀਦ
ਉਹਨਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਦੀਆਂ ਹਕੀਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਸਥਾਵਾਂ ਦੇ ਹਿੱਤਾਂ ਵਿਚਕਾਰ ਸੰਤੁਲਨ ਬਣਾਉਣ ਵਾਲਾ ਫ਼ੈਸਲਾ ਲਵੇਗੀ, ਤਾਂ ਜੋ ਸਿੱਖਿਆ ਦੀ ਗੁਣਵੱਤਾ ਅਤੇ ਸੰਸਥਾਵਾਂ ਦੀ ਸਥਿਰਤਾ ਦੋਵੇਂ ਬਰਕਰਾਰ ਰਹਿ ਸਕਣ।

ਜਾਰੀ ਕਰਤਾ:
ਨਾਂ : Yohannan Mathew
ਅਹੁਦਾ : DistrictPresident
ਜ਼ਿਲ੍ਹਾ : FatehgarhSahib
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ)

Leave a Reply

Your email address will not be published. Required fields are marked *