ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 50 ਹਜਾਰ 56 ਮੀਟਰਿਕ ਟਨ ਦੀ ਆਮਦ ਹੋਈ ਹੈ ਅਤੇ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 49 ਹਜਾਰ 817 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 628.97 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 59310 ਮੀਟਰਕ ਟਨ, ਮਾਰਕਫੈੱਡ ਵੱਲੋਂ 66386 ਮੀਟਰਕ ਟਨ, ਪਨਸਪ ਵੱਲੋਂ 57505 ਮੀਟਰਕ ਟਨ, ਵੇਅਰ ਹਾਊਸ ਵੱਲੋਂ 37661 ਮੀਟਰਕ ਟਨ, ਐਫ.ਸੀ.ਆਈ. ਵੱਲੋਂ 22551 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6402 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।
