ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਦਾ ਕੰਮ ਜੰਗੀ ਪੱਧਰ ਤੇ ਜਾਰੀ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਜੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਤੇ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਸੰਭਾਲ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਕੁੱਲ 173 ਮੰਡੀਆਂ ਅਤੇ ਯਾਰਡ ਹਨ, ਜਿਨ੍ਹਾਂ ਵਿੱਚੋਂ 155 ਮੰਡੀਆਂ ਵਿੱਚ ਆਮਦ ਦਰਜ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,87,064 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 2,66,102 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਨਗ੍ਰੇਨ ਵਲੋਂ 80,560 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 75,656 ਮੀਟ੍ਰਿਕ ਟਨ, ਪਨਸਪ ਵਲੋਂ 69,701 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 40,185 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ ਜੋ ਪ੍ਰਤੀਸ਼ਤ ਦੇ ਹਿਸਾਬ ਨਾਲ 93 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਕੇਵਲ ਮਿਤੀ 21 ਅਪ੍ਰੈਲ 2026 ਨੂੰ ਹੀ 63,830 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 63,081 ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਫਸਲ ਦਾ 434 ਕਰੋੜ ਦਾ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ
ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਨੂੰ ਸਖਤ ਹਦਾਇਤਾਂ ਹਨ ਕਿ ਮੰਡੀਆਂ ਵਿੱਚ ਆ ਰਹੀ ਕਣਕ ਦੇ ਇਕ ਇੱਕ ਦਾਣੇ ਦੀ ਸਮੇਂ ਸਿਰ ਖਰੀਦ, ਤੁਰੰਤ ਲਿਫਟਿੰਗ ਅਤੇ ਕਿਸਾਨਾਂ ਨੂੰ ਬਿਨਾ ਦੇਰੀ ਭੁਗਤਾਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *