ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਵੱਲੋਂ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ ਅਤੇ ਉਨਾਂ ਨੇ ਇੱਥੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਜਾਇਜ਼ਾ ਲਿਆ। ਇੱਥੇ ਵੱਖ-ਵੱਖ ਹਲਕਿਆਂ ਤੋਂ ਆਉਣ ਵਾਲੀ ਰਾਹਤ ਸਮਗਰੀ ਇਕੱਤਰ ਕੀਤੀ ਜਾਂਦੀ ਹੈ ਅਤੇ ਫਿਰ ਇਲਾਕਿਆਂ ਦੀ ਜਰੂਰਤ ਅਨੁਸਾਰ ਸੰਬੰਧਿਤ ਪਿੰਡਾਂ ਵਿੱਚ ਇਥੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।

ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਹਰ ਪ੍ਰਕਾਰ ਦੀ ਮਦਦ ਉਪਲਬਧ ਕਰਵਾਈ ਜਾ ਰਹੀ ਹੈ ਉਹਨਾਂ ਨੇ ਕਿਹਾ ਕਿ ਵੱਖ-ਵੱਖ ਹਲਕਿਆਂ ਤੋਂ ਰਾਹਤ ਸਮੱਗਰੀ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਰਹੀ ਹੈ ਜਿੱਥੇ ਪਾਰਟੀ ਦੇ ਵਿਧਾਇਕ ਸਾਹਿਬਾਨ ਅਤੇ ਹੋਰ ਆਗੂ ਸਾਹਿਬਾਨ ਇਸ ਰਾਹਤ ਸਮੱਗਰੀ ਨੂੰ ਲੋਕਾਂ ਨੂੰ ਤਕਸੀਮ ਕਰ ਰਹੇ ਹਨ।

ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਇਹ ਇੱਕ ਕੁਦਰਤੀ ਕਰੋਪੀ ਹੈ ਪਰ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਹੜ ਤੋਂ ਬਾਅਦ ਸਪੈਸ਼ਲ ਗੁਰਦਾਵਰੀ ਕਰਾ ਕੇ ਲੋਕਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ।ਉਹਨਾਂ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੋੜੀਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਸ ਮੌਕੇ ਉਹਨ ਦੇ ਨਾਲ ਐਸ ਡੀ ਐਮ ਫਾਜ਼ਿਲਕਾ ਵੀਰਪਾਲ ਕੌਰ, ਉਪਕਾਰ ਸਿੰਘ ਜਾਖੜ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ
