ਪ੍ਰੋਫੈਸਰ ਮੈਨੂਅਲ ਨਾਹਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਵੱਲੋਂ ਪੰਜਾਬ ਘੱਟ ਗਿਣਤੀ ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਵਿਸ਼ੇਸ਼ ਮੌਕੇ ‘ਤੇ ਪਟਿਆਲਾ ਅਤੇ ਮੋਹਾਲੀ ਦੇ ਮੁਸਲਿਮ ਭਾਈਚਾਰੇ ਦੇ ਆਗੂ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ, ਉਨ੍ਹਾਂ ਨੂੰ ਮਠਿਆਈਆਂ ਭੇਟ ਕੀਤੀਆਂ ਅਤੇ ਵਧਾਈ ਦਿੱਤੀ।

ਇਸ ਦੌਰਾਨ ਆਗੂਆਂ ਨੇ ਪਾਰਟੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ।

ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਪ੍ਰੋਫੈਸਰ ਮੈਨੂਅਲ ਨਾਹਰ ਪਹਿਲਾਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਪ੍ਰੋਫੈਸਰ ਵੀ ਹਨ।

ਉਨ੍ਹਾਂ ਨੇ ਘੱਟ ਗਿਣਤੀ ਮੁੱਦਿਆਂ ਅਤੇ ਇਤਿਹਾਸ ‘ਤੇ ਕਈ ਮਹੱਤਵਪੂਰਨ ਕਿਤਾਬਾਂ ਵੀ ਲਿਖੀਆਂ ਹਨ। ਉਨ੍ਹਾਂ ਦੀ ਯੋਗਤਾ ਅਤੇ ਤਜਰਬੇ ਨੂੰ ਦੇਖਦੇ ਹੋਏ, ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਘੱਟ ਗਿਣਤੀ ਕਾਂਗਰਸ ਦੇ ਰਾਸ਼ਟਰੀ ਚੇਅਰਮੈਨ ਸ੍ਰੀ ਇਮਰਾਨ ਪ੍ਰਤਾਪਗੜ੍ਹੀ ਅਤੇ ਕੇਂਦਰੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ ਹੈ।