ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ ਉਪਰੰਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1200 ਤੋਂ ਵੱਧ ਗਿਣਤੀ ਵਾਲੇ 31 ਪੋਲਿੰਗ ਸਟੇਸ਼ਨਾ ਵਿੱਚੋਂ 29 ਪੋਲਿੰਗ ਸਟੇਸ਼ਨ ਨਵੇਂ ਬਣਾਉਣ ਦੀ ਤਜਵੀਜ ਰੱਖੀ ਗਈ ਹੈ ਅਤੇ ਬਾਕੀ ਦੇ ਪੋਲਿੰਗ ਸਟੇਸ਼ਨਾਂ ਨੂੰ ਨਾਲ ਦੇ ਪੋਲਿੰਗ ਸਟੇਸ਼ਨਾਂ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਵਿੱਚੋਂ ਵਿਧਾਨ ਸਭਾ ਚੋਣ ਹਲਕਾ 54-ਬੱਸੀ ਪਠਾਣਾਂ(ਅ.ਜ) ਵਿੱਚ 05, 055-ਫ਼ਤਹਿਗੜ੍ਹ ਸਾਹਿਬ ਵਿੱਚ 14 ਅਤੇ 056-ਅਮਲੋਹ ਵਿਧਾਨ ਸਭਾ ਹਲਕੇ ਵਿੱਚ 10 ਨਵੇਂ ਬੂਥ ਬਣਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ ਕੁੱਲ 544 ਪੋਲਿੰਗ ਸਟੇਸ਼ਨ ਹਨ ਅਤੇ 29 ਨਵੇਂ ਪੋਲਿੰਗ ਸਟੇਸ਼ਨ ਬਨਣ ਨਾਲ ਕੁੱਲ 573 ਪੋਲਿੰਗ ਸਟੇਸ਼ਨ ਹੋ ਜਾਣਗੇ। ਜਿਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ 054- ਬਸੀ ਪਠਾਣਾ ਵਿੱਚ 183, 055-ਫ਼ਤਹਿਗੜ੍ਹ ਸਾਹਿਬ ਵਿੱਚ 214 ਅਤੇ 056-ਅਮਲੋਹ ਵਿਧਾਨ ਸਭਾ ਹਲਕੇ ਵਿੱਚ 176 ਪੋਲਿੰਗ ਸਟੇਸ਼ਨ ਹੋਣਗੇ।

ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼੍ਰੀ ਅਸ਼ੌਕ ਗੌਤਮ, ਸ੍ਰੋਮਣੀ ਅਕਾਲੀ ਦਲ ਤੋਂ ਮਨਜੀਤ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਕੁਲਵੰਤ ਸਿੰਘ ਪਾਂਧੀ, ਆਮ ਆਦਮੀ ਪਾਰਟੀ ਤੋਂ ਨਵਦੀਪ ਸਿੰਘ ਨਵੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।