ਪਟਾਕਿਆਂ ਦੀ ਵਿਕਰੀ ਵਾਸਤੇ ਆਰਜੀ ਲਾਇੰਸਸ ਲਈ ਚਾਹਵਾਨ ਬਿਨੈਕਾਰ 16 ਅਕਤੂਬਰ ਤੋਂ 21 ਅਕਤੂਬਰ 2026 ਤੱਕ ਦੇ ਸਕਦੇ ਹਨ ਦਰਖਾਸਤਾਂ 

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੇ ਦਿਨ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਗੁਰਪੁਰਬ ਦੇ ਤਿਊਹਾਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵੇ ਸਾਲ ਦੇ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਖੇ ਚਲਾਉਣ ਦੀ ਆਗਿਆ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਤਿਉਹਾਰਾ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇੰਸਸ ਪ੍ਰਾਪਤ ਕਰਨ ਦੇ 18 ਸਾਲ ਤੋਂ ਵੱਧ ਉਮਰ ਦੇ ਚਾਹਵਾਨ ਬਿਨੈਕਾਰ ਆਪਣੀਆਂ ਦਰਖਾਸਤਾਂ 16 ਅਕਤੂਬਰ 2026 ਤੋਂ 21 ਅਕਤੂਬਰ 2026 ਤੱਕ ਸੇਵਾ ਕੇਂਦਰਾਂ ਜ਼ਿਲ੍ਹਾ ਫਾਜ਼ਿਲਕਾ ਰਾਹੀਂ ਜਮਾਂ ਕਰਵਾ ਸਕਦੇ ਹਨ। ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਵਿਚਾਰੀਆਂ ਨਹੀਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਵੱਲੋਂ ਆਪਣੀਆਂ ਦਰਖਾਸਤਾਂ ਦਿਤੀਆਂ ਜਾਣਗੀਆਂ, ਉਨ੍ਹਾਂ ਨੂੰ ਆਰਜੀ ਲਾਇਸੰਸ ਡਰਾਅ ਸਿਸਟਮ ਰਾਹੀਂ 28 ਅਕਤੂਬਰ 2026 ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਕਮਿਸ਼ਨਰ ਫਾਜਿਲਕਾ ਦੇ ਮੀਟਿੰਗ ਹਾਲ ਵਿਚ ਜਾਰੀ ਕੀਤੇ ਜਾਣਗੇ। ਇਸ ਡਰਾਅ ਦੇ ਸਫਲ ਬਿਨੈਕਾਰ ਨੂੰ ਹੀ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 67 ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ, ਜ਼ਿਨਾਂ ’ਚ ਫਾਜ਼ਿਲਕਾ ਚ 18, ਅਬੋਹਰ ਚ 25, ਜਲਾਲਾਬਾਦ ਚ 18, ਅਰਨੀਵਾਲਾ ਸ਼ੇਖਸੁਭਾਨ ਚ 6 ਸ਼ਾਮਿਲ ਹਨ।

ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕਾਂ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7:30 ਤੱਕ ਹੋਵੇਗਾ। ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਪੁਲਿਸ ਵਿਭਾਗ ਵੱਲੋਂ ਗਾਈਡਲਾਈਨਜ ਅੰਡਰ ਐਕਸਪਲੋਸਿਵ ਰੁਲਜ 2008 ਤਹਿਤ ਕਾਰਵਾਈ ਕੀਤੀ ਜਾਵੇਗੀ। ਪਟਾਕਿਆਂ ਦੀ ਵਿਕਰੀ ਲਈ ਜ਼ਿਲੇ ’ਚ ਨਿਰਥਾਰਿਤ ਕੀਤੀਆਂ ਥਾਵਾਂ ਬਾਰੇ ਉਨ੍ਹਾ ਦੱਸਿਆ ਕਿ ਫਾਜ਼ਿਲਕਾ ਲਈ ਨਵਾਂ ਬੱਸ ਸਟੈਂਡ ਫਾਜਿਲਕਾ, ਅਬੋਹਰ ਲਈ ਪੁੱਡਾ ਕਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਜਲਾਲਾਬਾਦ ਲਈ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ (ਸਿਵਾਏ ਪਲੇਅ ਗਰਾਉਂਡ ਏਰੀਆ) ਅਤੇ ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲੱਗਦੀ ਪੰਚਾਇਤੀ ਜਗਾਂ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਾਕੇ ਦੀ ਵਿਕਰੀ ਸਿਰਫ ਲਾਇਸੰਸ ਸ਼ੁਦਾ ਵਿਕਰੇਤਾ ਜਾਂ ਉਸ ਵੱਲੋਂ ਹੀ ਕੀਤੀ ਜਾ ਸਕਦੀ ਹੈ, ਜਿਸ ਨੂੰ ਦਫਤਰ ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਵੱਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਹੋਵੇ।

Leave a Reply

Your email address will not be published. Required fields are marked *