ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਕੋਵਿਡ-19 ਸੰਬੰਧੀ ਜਨਤਕ ਸਿਹਤ ਸਲਾਹ

ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ—19 ਮਾਮਲਿਆਂ ਵਿੱਚ ਹਲਕਾ ਵਾਧਾ ਦੇਖਦੇ ਹੋਏ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੁਝ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡੇਮਾਲੋਜਿਸਟ ਨੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕਿਹਾ ਕਿ ਪੰਜਾਬ ਰਾਜ ਵਿੱਚ ਸਥਿਤੀ ਨਿਯੰਤਰਣ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿੱਚ ਹੈ, ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਅਪਣਾਉਣ।


ਉਹਨਾਂ ਦੱਸਿਆ ਕਿ ਵੱਡੀ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰਥਾ ਵਾਲੇ ਲੋਕ ਭੀੜ ਭਾੜ ਵਾਲੀਆਂ ਤੇ ਜਾਣ ਤੋਂ ਪ੍ਰਹੇਜ਼ ਕਰਨ ਜਾਂ ਮਾਸਕ ਪਹਿਣ ਕੇ ਜਾਣ। ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੂਹਣੀ ਦੇ ਮੋੜ ਨਾਲ ਢੱਕੋ। ਜੇਕਰ ਤੁਹਾਨੂੰ ਬੁਖਾਰ, ਖੰਘ ਜਾਂ ਸਾਹ ਲੈਣ ਵਿੱਚ ਦਿੱਕਤ ਹੈ ਤਾਂ ਮਾਸਕ ਪਹਿਨੋ ਅਤੇ ਤੁਰੰਤ ਡਾਕਟਰ ਨੂੰ ਦਿਖਾਓ। ਉਹਨਾਂ ਹੈਲਥਕੇਅਰ ਸਟਾਫ ਨੂੰ ਵੀ ਸਲਾਹ ਦਿੱਤੀ ਕਿ ਉਹ ਡਿਊਟੀ ਸਮੇਂ ਮਾਸਕ ਪਹਿਨਣ ਅਤੇ ਕੋਵਿਡ—ਉਚਿਤ ਵਿਹਾਰ ਦੀ ਪਾਲਣਾ ਕਰਨ।

ਭੀੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੇ ਜਾਣ ਤੋਂ ਬਚੋ, ਖਾਸ ਕਰਕੇ ਜੇ ਤੁਹਾਨੂੰ ਪਹਿਲਾਂ ਤੋਂ ਕੋਈ ਸਿਹਤ ਸਮੱਸਿਆ ਹੈ। ਬਿਨ੍ਹਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾ ਛੂਹੋ। ਪਬਲਿਕ ਥਾਵਾਂ ਤੇ ਨਾ ਥੁੱਕੋ। ਜੇਕਰ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ਼, ਨੱਕ ਵਗਣਾ, ਗਲੇ ਵਿੱਚ ਖਾਰਸ਼ ਲੱਛਣ ਆਉਣ ਤਾਂ ਖੁਦ ਇਲਾਜ ਨਾ ਕਰੋ, ਬਲਕਿ ਮਾਹਿਰ ਡਾਕਟਰ ਦੀ ਸਲਾਹ ਲਵੋ।

Leave a Reply

Your email address will not be published. Required fields are marked *