ਫਾਜ਼ਿਲਕਾ
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਝੰਗੜ ਭੈਣੀ, ਪਿੰਡ ਰੱਤੇ ਵਾਲੀ ਭੈਣੀ ਅਤੇ ਢਾਣੀ ਸੱਦਾ ਸਿੰਘ ਵਿਖੇ ਲੋਕ ਮਿਲਣੀ ਕੀਤੀ ਗਈ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਮ ਲੋਕ ਸਮਰਥਨ ਲਈ ਇਕੱਠੇ ਹੋਏ।ਲੋਕਾਂ ਨੇ ਕਿਹਾ ਕਿ ਫਾਜ਼ਿਲਕਾ ਦੇ ਲੋਕ ਮਾਨ ਸਰਕਾਰ ਅਤੇ ਵਿਧਾਇਕ ਸਵਨਾ ਦੇ ਕੰਮਾਂ ਤੋਂ ਬਹੁਤ ਖੁਸ਼ ਹਨ।ਇਸ ਦੌਰਾਨ ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਕਈ ਸਮੱਸਿਆਵਾਂ ਦਾ ਹੱਲ ਵੀ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿੰਡਾਂ ਵਿੱਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਨਵੇਂ ਖੇਡ ਸਟੇਡੀਅਮ ਤੇ ਗਰਾਊਂਡ ਬਣਾਏ ਜਾ ਰਹੇ ਹਨ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।

ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਮਿਲਦੀ ਹੈ, ਉੱਥੇ ਮਾਨਸਿਕ ਤੌਰ ‘ਤੇ ਵੀ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇ ਪਿੰਡ ਦੀ ਕੋਈ ਹੋਰ ਲੋੜ ਹੈ ਤਾਂ ਬੇਝਿਜਕ ਹੋ ਕੇ ਦੱਸਣ, ਹਰ ਲੋੜ ਅਤੇ ਮੁਸ਼ਕਲ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਾਰੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਵਿਤਕਰੇ ਤੋਂ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਪਿੰਡ ਦੇ ਸਰਪੰਚ, ਸਾਬਕਾ ਸਰਪੰਚ, ਪੰਚ, ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਅਹੁਦੇਦਾਰ ਮੌਜੂਦ ਸਨ।
