ਅੱਜ ਹਲਕਾ ਫਾਜ਼ਿਲਕਾ ਦੇ ਪਿੰਡ ਘੁਰਕਾ ਵਿਖੇ ਮੈਡਮ ਖ਼ੁਸ਼ਬੂ ਸਾਵਣਸੁੱਖਾ ਸਵਨਾ ਵੱਲੋਂ ਲੋਕ ਮਿਲਣੀ ਕੀਤੀ ਗਈ। ਲੋਕ ਮਿਲਣੀ ਦੌਰਾਨ ਮੈਡਮ ਸਵਨਾ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਬੜੇ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ।
ਇਸ ਦੌਰਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ ਮੇਰੀ ਰਸੋਈ ‘ ਯੋਜਨਾ ਤਹਿਤ ਮੈਡਮ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ।ਇਸ ਮੌਕੇ ਮੈਡਮ ਸਵਨਾ ਨੇ ਕਿਹਾ ਕਿ ਉਹ ਹਮੇਸ਼ਾ ਹਲਕਾ ਵਾਸੀਆਂ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰਦੇ ਰਹਿਣਗੇ।
ਪਿੰਡ ਦੇ ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਮੈਡਮ ਖ਼ੁਸ਼ਬੂ ਸਾਵਣਸੁੱਖਾ ਸਵਨਾ ਦਾ ਤਹਿ ਦਿਲੋਂ ਧੰਨਵਾਦ ਕੀਤਾ।