
Punjab Cabinet ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ
ਚੰਡੀਗੜ੍ਹ, 24 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੀਐਮ ਰਿਹਾਇਸ਼ ‘ਤੇ ਹੋਈ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਦੀ ਕੈਬਨਿਟ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਵਿਰੁੱਧ ਪੀਐਮਐਲਏ 2022 ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ (Punjab Cabinet ) ਨੇ ਰਾਜਪਾਲ ਨੂੰ ਉਸ ਵਿਰੁੱਧ ਮੁਕੱਦਮਾ ਚਲਾਉਣ ਦੀ ਸਿਫਾਰਸ਼ ਭੇਜੀ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕੇਂਦਰ ਸਰਕਾਰ ਦੇ ਜੀਐਸਟੀ ਘਟਾਉਣ ਦੇ ਫੈਸਲੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ, 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
