ਪੰਜਾਬ ਦੇ ਮੁੱਖ ਮੰਤਰੀ (Punjab CM) ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ।

ਚੰਡੀਗੜ੍ਹ, 9 ਸਤੰਬਰ 2025

(ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ (Punjab CM) ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕਰਕੇ ਮੁੱਖ ਮੰਤਰੀ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਗਈ ਹੈ
ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ (Punjab CM) ਭਗਵੰਤ ਮਾਨ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਉਨ੍ਹਾਂ ਨੇ ਮੂੰਹ ਰਾਹੀਂ ਖੁਰਾਕ ਲੈਣੀ ਸ਼ੁਰੂ ਕਰ ਦਿੱਤੀ ਹੈ। ਮੈਡੀਕਲ ਰਿਪੋਰਟਾਂ ਵਿਚ ਸੁਧਾਰ ਦਿਖਾਈ ਦੇ ਰਿਹਾ ਹੈ ਅਤੇ ਉਨ੍ਹਾਂ ਨੇ ਹਸਪਤਾਲ ਤੋਂ ਦੁਬਾਰਾ ਸਰਕਾਰੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।”
ਦੱਸ ਦਈਏ ਕਿ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। 4 ਸਤੰਬਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ।ਇਸ ਤੋਂ ਬਾਅਦ ਮੁੱਖ ਮੰਤਰੀ (CM Punjab) ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ। 5 ਸਤੰਬਰ ਦੀ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Leave a Reply

Your email address will not be published. Required fields are marked *