
ਤਖਤ ਸਾਹਿਬ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਆਪਣੀ ਬੇਟੀ ਸਮੇਤ ਸਰਧਾ ਨਾਲ ਹੋਏ ਨਤਮਸਤਕ
ਤਲਵੰਡੀ ਸਾਬੋ ਦੀ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਤੇ ਮੌੜ ਮੰਡੀ ਹਲਕੇ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ਨਾਲ ਬੈਠ ਕੇ ਸਭ ਤੇ ਹੋ ਰਿਹਾ ਕੀਰਤਨ ਵੀ ਸਰਵਣ ਕੀਤਾ
ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਨਹੀਂ ਦਿੱਤਾ ਮੁੱਖ ਮੰਤਰੀ ਨੂੰ ਸਰੋਪਾਓ
ਐਂਕਰ ਲਾਈਨ — ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੱਢੀ ਜਾ ਰਹੀ ਸ਼ੁਕਰਾਨਾ ਯਾਤਰਾ ਅੱਜ ਸਿੱਖ ਧਰਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰੀਬ ਇੱਕ ਵਜੇ ਪਹੁੰਚੀ ਜਿੱਥੇ ਲੋਕਾਂ ਨੇ ਤਾਂ ਮੁੱਖ ਮੰਤਰੀ ਦਾ ਭਰਮਾ ਸਵਾਗਤ ਕੀਤਾ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਨਹੀਂ ਦਿੱਤਾ ਗਿਆ ਜੋ ਕਿ ਚਰਚਾ ਦਾ ਵਿਸ਼ਾ ਬਣਿਆ ਰਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਆਪਣੇ ਪਰਿਵਾਰ ਡਾਕਟਰ ਗੁਰਪ੍ਰੀਤ ਕੌਰ ਤੇ ਆਪਣੀ ਛੋਟੀ ਜਿਹੀ ਬੇਟੀ ਸਮੇਤ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਮੌੜ ਮੰਡੀ ਦੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਨਾਲ ਸ਼ਰਧਾ ਪੂਰਵਕ ਨਤਮਸਤਕ ਹੋਏ ਤੇ ਬਾਅਦ ਵਿੱਚ ਤਖਤ ਸਭ ਤੇ ਹੋ ਰਿਹਾ ਕੀਰਤਨ ਵੀ ਸਰਵਣ ਕੀਤਾ
2 ਉਪਰੰਤ ਬਾਅਦ ਵਿੱਚ ਪੰਜਾਬ ਦੇ ਮੁੱਖ ਮੰਤਰੀ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬਾਹਰ ਆ ਕੇ ਲੋਕਾਂ ਦੇ ਭਰਮੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਬਣਾਇਆ ਗਿਆ ਕਾਨੂੰਨ ਮਨਜ਼ੂਰ ਹੈ ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਕਾਨੂੰਨ ਮਨਜ਼ੂਰ ਨਹੀਂ ਜਿਸ ਲਈ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਤੇ ਸਿੱਧੇ ਇਨਸਾਨ ਨੇ ਸਾਧਦੇ ਹੋਏ ਲੋਕਾਂ ਨੂੰ ਅਕਾਲੀ ਦਲ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਇਸ ਮੌਕੇ ਲੋਕਾਂ ਨੇ ਭਗਵੰਤ ਸਿੰਘ ਮਾਨ ਦਾ ਫੁੱਲਾਂ ਨਾਲ ਭਰਮਾ ਸਵਾਗਤ ਵੀ ਕੀਤਾ। ਭਾਵੇਂ ਕਿ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਫਿਰ ਵੀ ਆਪਣੇ ਕਾਰ ਉੱਤੇ ਚੜ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਬਹੁਤ ਸਾਰੇ ਸਿਆਸੀ ਤੀਰ ਚਲਾਏ.
