ਪੰਜਾਬ : ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਇਹ ਦੇਖਣ ਵਿੱਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮਾਣਯੋਗ ਮੈਂਬਰ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਇਸ ਕਮੇਟੀ ਦੀ ਬਜਾਏ ਕਿਸੇ ਹੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਜਾਵੇ।

ਉਨ੍ਹਾਂ ਦੀ ਬੇਨਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬਜਾਏ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *