ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਸਰਕਾਰ ਮਹਿਲਾ, ਉੱਦਮੀ ਸਨਮਾਨ- 2026 ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਉੱਦਮੀਆਂ ਦੇ ਸਨਮਾਨ ਲਈ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਜਗਵਿੰਦਰਜੀਤ ਸਿੰਘ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਫਾਜ਼ਿਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਹਲਕਾ ਇੰਚਾਰਜ ਅਰੁਨ ਨਾਰੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵਰਾਜ ਸ਼ਰਮਾ, ਖੁਸ਼ਬੂ ਸਵਨਾ, ਐਸ.ਡੀ.ਐਮ. ਫਾਜ਼ਿਲਕਾ ਸ. ਜੁਗਰਾਜ ਸਿੰਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਹਾਜ਼ਰ ਰਹੇ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਵੱਖ-ਵੱਖ ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਸਹਾਇਤਾ ਗਰੁੱਪ ਮਹਿਲਾ ਸ਼ਕਤੀ ਨੂੰ ਅਗੇ ਲਿਜਾਉਣ ਦਾ ਵਧੀਆ ਉਪਰਾਲਾ ਹੈ, ਜਿਸ ਨਾਲ ਉਹ ਆਪਣਾ ਕਾਰੋਬਾਰ ਚਲਾ ਸਕਦੀਆਂ ਹਨ ਤੇ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਸਰਕਾਰ ਉਨ੍ਹਾਂ ਨੂੰ ਸਿਖਲਾਈ ਮੁਹੱਈਆ ਕਰਵਾਉਂਦੀ ਹੈ ਉਥੇ ਘਟ ਵਿਆਜ ਦਰਾਂ *ਤੇ ਲੋਨ ਦੀ ਸੁਵਿਧਾ ਵੀ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲੇ ਦੀਆਂ ਔਰਤਾਂ ਸਵੈ ਸਹਾਇਤਾ ਗਰੁੱਪਾਂ ਰਾਹੀਂ ਆਪਣੀ ਆਰਥਿਕ ਸਥਿਤੀ ਨੂੰ ਮਜਬੂਤ ਕਰ ਰਹੀਆਂ ਹਨ। ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚਲਾਏ ਜਾਂਦੇ ਸਵੈ ਸਹਾਇਤਾ ਗਰੁੱਪਾਂ ਨਾਲ ਜੁੜ ਕੇ ਇਹ ਔਰਤਾਂ ਨਾ ਕੇਵਲ ਆਪਣੇ ਪਰਿਵਾਰ ਦੀ ਆਮਦਨ ਵਿੱਚ ਯੋਗਦਾਨ ਪਾ ਰਹੀਆਂ ਹਨ ਸਗੋਂ ਸੂਬੇ ਦੀ ਆਰਥਿਕਤਾ ਵਿੱਚ ਵੀ ਯੋਗਦਾਨ ਪਾ ਰਹੀਆਂ ਹਨ।

ਇਸ ਦੌਰਾਨ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਮਹਿਲਾਵਾਂ ਅੰਦਰ ਕਾਰੋਬਾਰ ਕਰਨ ਦਾ ਬਹੁਤ ਜਜਬਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਵਿਚ ਨਾਰਕੀ ਸ਼ਕਤੀ ਦਾ ਬਹੁਤ ਵੱਡਾ ਹੱਥ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪ ਨੇ ਮਹਿਲਾਵਾਂ ਨੁੰ ਪਹਿਚਾਣ ਦਿਵਾਈ ਹੈ ਜਿਸ ਨਾਲ ਉਧਮੀ ਕਹਾ ਸਕੀਆਂ ਹਨ। ਉਨ੍ਹਾਂ ਕਿਹਾ ਕਿ ਉਧਮੀ ਕਹਾਉਣ ਦੇ ਨਾਲ-ਨਾਲ ਉਹ ਆਪਣੇ ਪਰਿਵਾਰ ਦਾ ਸਹਾਰਾ ਵੀ ਬਣੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਅਜਿਹਾ ਖੇਤਰ ਨਹੀਂ ਹੈ ਜਿਕੇ ਹੁਣ ਮਹਿਲਾਵਾਂ ਨਜਰ ਨਹੀਂ ਆਉਂਦੀਆਂ। ਉਨਾਂ ਕਿਹਾ ਕਿ ਧੀਆਂ ਹਰ ਖੇਤਰ ਵਿਚ ਮਲਾਂ ਮਾਰ ਰਹੀਆਂ ਹਨ। ਉਨ੍ਹਾਂ ਹੋਰਨਾਂ ਮਹਿਲਾਵਾਂ /ਔਰਤਾਂ ਨੂੰ ਆਤਮ ਨਿਰਭਰ ਬਣਨ, ਆਪਣੇ ਆਪ *ਤੇ ਹੌਂਸਲਾ ਤੇ ਵਿਸ਼ਵਾਸ਼ ਕਰਨ ਲਈ ਪ੍ਰੇਰਿਆ।

ਇਸ ਮੌਕੇ ਚੇਅਰਮੈਨ ਦੇਵਰਾਜ ਸ਼ਰਮਾ ਨੇ ਮਹਿਲਾ ਉੱਦਮੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਸਾਰਥਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਔਰਤ ਕਿਸੇ ਵੀ ਤਰ੍ਹਾਂ ਪੁਰਸ਼ਾਂ ਤੋਂ ਘੱਟ ਨਹੀਂ ਹਨ।
ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਸਫ਼ਲ ਮਹਿਲਾ ਉੱਦਮੀਆਂ ਕਰਮਜੀਤ ਕੌਰ, ਮੰਜੂ, ਰੇਸ਼ਮਾ ਬਾਈ ਆਦਿ ਵੱਲੋਂ ਚਲਾਏ ਜਾ ਰਹੇ ਆਪਣੇ ਕਾਰੋਬਾਰ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਜਮੀਨੀ ਪੱਧਰ ਤੋਂ ਉੱਪਰ ਉੱਠ ਕੇ ਆਰਥਿਕ ਪੱਖੋਂ ਸਫ਼ਲਤਾ ਹਾਸਲ ਕੀਤੀ ਹੈ, ਇਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਇਸ ਸਮਾਗਮ ਵਿੱਚ ਸਵੈ ਸਹਾਇਤਾ ਗਰੁੱਪਾਂ ਨਾਲ ਸੰਬੰਧਤ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮਨਿਰਭਰਤਾ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਵੱਖ-ਵੱਖ ਬਲਾਕਾਂ ਨਾਲ ਸੰਬੰਧਤ 100 ਸਫਲ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਸੁਰਿੰਦਰ ਕੰਬੋਜ ਵੱਲੋਂ ਬਾਖੂਬੀ ਢੰਗ ਨਾਲ ਨਿਭਾਈ ਗਈ ਅਤੇ ਔਰਤਾਂ ਦੇ ਮਹੱਤਵ ਬਾਰੇ ਹਾਜਰੀਨ ਨੂੰ ਆਪਦੇ ਅੰਦਾਜ ਵਿਚ ਜਾਣੂੰ ਕਰਵਾਇਆ।
ਇਸ ਮੌਕੇ ਡੀ.ਡੀ.ਪੀ.ਓ ਹਰਜਿੰਦਰ ਸਿੰਘ, ਡਿਪਟੀ ਸੀ.ਈ.ਓ ਅਮਰਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ, ਸਿਖਿਆ ਕੋਆਰਡੀਨੇਟਰ ਚਰਨਜੀਤ ਕੌਰ ਮੈਣੀ, ਮੰਜੂ ਸੇਤੀਆ, ਪੀ.ਐਸ.ਐਲ.ਆਰ.ਐਮ. ਤੋਂ ਸ਼ੁਭਮ, ਮੈਡਮ ਨਵਨੀਤ, ਤੇਜਿੰਦਰ ਪਾਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
