ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਸਬੰਧੀ ਮੁੱਦਿਆਂ ਨੂੰ ਤਰਜਹੀ ਤੌਰ ‘ਤੇ ਸੁਲਝਾਉਣ ਲਈ ਜ਼ਿਲ੍ਹਾ ਪੱਧਰੀ ਵਪਾਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਫਾਜ਼ਿਲਕਾ ਵਿਖ਼ੇ ਕੀਤਾ ਗਿਆ। ਇਸ ਬੈਠਕ ਚ ਵੱਖ-ਵੱਖ ਵਪਾਰੀਆਂ ਅਤੇ ਉਨ੍ਹਾਂ ਨਾਲ ਸਬੰਧਤ ਸੰਗਠਨਾਂ ਨੇ ਸ਼ਿਰਕਤ ਕੀਤੀ।  
ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਹੈ, ਜਿਸ ਵਿੱਚ ਸਰਕਾਰ ਖੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਉੱਤੇ ਹੀ ਹੱਲ ਕਰ ਰਹੀ ਹੈ। ਉਨ੍ਹਾਂ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਭਰੋਸਾ ਦਵਾਇਆ ਕਿ ਵਪਾਰੀਆਂ ਸਬੰਧੀ ਸਾਰੀਆਂ ਮੁਸ਼ਕਲਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਲਦੀ ਹੀ ਹੱਲ ਕੀਤਾ ਜਾਵੇਗਾ। ਇਸ ਤੋਂ ਬਾਅਦ ਉਨਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲ ਜ਼ੀਰੋ ਤੇ 10 ਲੱਖ ਦਾ ਮੁਫਤ ਸਿਹਤ ਯੋਜਨਾ ਸਕੀਮ ਦੇ ਉਪਰਾਲੇ ਦੀ ਵੀ ਸਲਾਘਾ ਕੀਤੀ!
  ਇਸ ਮੌਕੇ ਹਲਕਾ ਇੰਚਾਰਜ ਅਬੋਹਰ ਸ੍ਰੀ ਅਰੁਣ ਨਾਰੰਗ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸਮੇਂ-ਸਮੇਂ ਤੇ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਪਲ ਖੜੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦਾ ਵਿਭਾਗਾਂ ਨਾਲ ਤਾਲਮੇਲ ਵੀ ਜ਼ਰੂਰੀ ਹੈ ਤਾਂ ਜੋ ਉਹ ਇੱਕ ਡਰ ਮੁਕਤ ਮਾਹੌਲ ਵਿੱਚ ਆਪਣੀਆਂ ਮੁਸ਼ਕਿਲਾਂ ਜ਼ਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਅੱਗੇ ਰੱਖ ਸਕਣ।


 ਇਸ ਮੌਕੇ ਮੈਂਬਰ ਪੰਜਾਬ ਵਪਾਰ ਕਮਿਸ਼ਨ ਅਤੇ ਸਟੇਟ ਸਕੱਤਰ ਅਤੁਲ ਨਾਗਪਾਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਬਾਜ਼ਾਰਾਂ ‘ਚ ਆਉਣ ਵਾਲੀ ਟ੍ਰੈਫਿਕ ਦੀ ਸਮੱਸਿਆ, ਪਾਰਕਿੰਗ ਦੀ ਸਮੱਸਿਆ,  ਦੁਕਾਨਾਂ ਦੀ ਰਜਿਸਟਰੀ, ਜੀ.ਐਸ.ਟੀ ਸਬੰਧੀ ਸਮੱਸਿਆਵਾਂ ਅਤੇ ਹੋਰ ਵੱਖ ਵੱਖ ਸਮੱਸਿਆਵਾਂ ਬਾਰੇ ਦੱਸਿਆ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਗਲ ਦਾ ਧੰਨਵਾਦ ਵੀ ਕੀਤਾ ਕਿ ਇਹ ਪਹਿਲੀ ਸਰਕਾਰ ਹੈ ਜੋ ਵਪਾਰੀ ਵਰਗ ਨਾਲ ਜ਼ਿਲ੍ਹਾ ਪੱਧਰੀ ਮੀਟਿੰਗਾਂ ਇੱਕ ਛੱਤ ਹੇਠਾਂ ਹੀ ਸੁਚੱਜੇ ਢੰਗ ਨਾਲ ਕਰ ਰਹੀ ਹੈ।


 ਇਸ ਉਪਰੰਤ ਚੇਅਰਮੈਨ ਜ਼ਿਲ੍ਹਾ ਟਰੇਡਜ ਕਮਿਸ਼ਨ ਫਾਜ਼ਿਲਕਾ ਸ੍ਰੀ ਅਨੁਰਾਜ ਅਹੂਜਾ, ਚੇਅਰਮੈਨ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ ਕਮਿਸ਼ਨ ਸ੍ਰੀ ਲਵਿਸ਼ ਚਾਵਲਾ ਤੇ ਚੇਅਰਮੈਨ ਪੰਜਾਬ ਟਰੇਡ ਕਮਿਸ਼ਨ ਹਲਕਾ ਜਲਾਲਾਬਾਦ ਸੋਨੂੰ ਧਮੀਜਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਵਪਾਰੀ ਵਰਗ ਦੇ ਨਾਲ ਖੜੀ ਹੈ। ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਟੇਟ, ਜ਼ਿਲ੍ਹਾ ਤੇ ਵਿਧਾਨ ਸਭਾ ਲੈਵਲ ਤੇ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪੰਜਾਬ ਸਰਕਾਰ ਦਾ ਕਾਫੀ ਸ਼ਲਾਘਾਯੋਗ ਉਪਰਾਲਾ ਹੈ! ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਇੱਕ ਛਤ ਹੇਠਾਂ ਹੀ ਅਫਸਰ ਸਾਹਿਬਾਨ ਸਾਡੇ ਕੋਲ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਪਹੁੰਚੇ ਹਨ। ਉਨਾਂ ਵਪਾਰੀ ਵਰਗ ਨੂੰ ਕਿਹਾ ਕਿ ਜੋ ਵੀ ਕੋਈ ਸਮੱਸਿਆ ਹੈ ਉਹ ਆਪਣੀ ਸਮੱਸਿਆ ਇਥੇ ਰੱਖ ਸਕਦੇ ਹਨ ਤੇ ਸਮੱਸਿਆ ਦਾ ਹੱਲ ਵੀ ਜਲਦੀ ਹੀ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮਹਿਮਾਨਾਂ ਦੇ ਸਵਾਗਤੀ ਭਾਸ਼ਣ ਦੀ ਭੂਮਿਕਾ ਸ੍ਰੀ ਰੋਹਿਤ ਅਗਰਵਾਲ ਸਹਾਇਕ ਰਾਜ ਕਰ ਕਮਿਸ਼ਨਰ ਵੱਲੋਂ ਅਤੇ ਸਟੇਜ਼ ਸੰਚਾਲਨ ਦੀ ਭੂਮਿਕਾ ਰਾਜ ਕਰ ਅਫਸਰ ਜਲਾਲਾਬਾਦ ਸ੍ਰੀ ਕੁਲਵਿੰਦਰ ਸਿੰਘ ਵੱਲੋਂ ਬਖੂਬੀ ਨਿਭਾਈ ਗਈ!


ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ. ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ, ਚੇਅਰਮੈਨ ਪੰਜਾਬ ਟਰੇਡ ਕਮਿਸ਼ਨ ਵਿਧਾਨ ਸਭਾ ਹਲਕਾ ਅਬੋਹਰ ਅੰਕੁਸ ਸੇਤੀਆ, ਬਲਜੀਤ ਸਿੰਘ ਮਾਨ ਬੱਲੂਆਣਾ, ਰਾਜ ਕਰ ਅਫਸਰ ਫਾਜ਼ਿਲਕਾ ਸ੍ਰੀ ਵਿਕਾਸ ਸਵਾਮੀ, ਸਹਾਇਕ ਲੇਬਰ ਕਮਿਸ਼ਨਰ ਫਾਜ਼ਿਲਕਾ ਗੁਰਪ੍ਰੀਤ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਫਾਜ਼ਿਲਕਾ ਵੰਦਨਾ ਕੰਬੋਜ, ਇੰਡਸਟਰੀ ਵਿਭਾਗ ਤੇ ਅਧਿਕਾਰੀ, ਕਾਰਜ ਸਾਧਕ ਅਫਸਰ ਨਗਰ ਕੌਂਸਲ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਵਰਗ ਵੀ ਹਾਜ਼ਰ ਸੀ!

Leave a Reply

Your email address will not be published. Required fields are marked *