ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਚਨਬੱਧ, ਕਿਸੇ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਖੱਜਲ ਖੁਆਰ

ਫਾਜ਼ਿਲਕਾ 13 ਸੰਤਬਰ
 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਤੇ ਨਕੇਲ ਕੱਸਣ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ| ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਸੁਖਾਵੇਂ ਮਾਹੌਲ ਵਿੱਚ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਦੇਣ ਲਈ ਸੇਵਾਵਾਂ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਨਾਗਰਿਕ ਕਿਤੇ ਬੈਠ ਕੇ ਵੀ ਆਪਣੀਆਂ ਸੇਵਾਵਾਂ ਦੀ ਜਾਣਕਾਰੀ ਹਾਸਲ ਕਰ ਸਕਦਾ ਹੈ
 ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਹਦਾਇਤਾਂ ਦੇ ਮੱਦੇਨਜ਼ਰ ਰੀਜਨਲ ਟਰਾਂਸਪੋਰਟ ਅਫਸਰ ਕਮ ਐਸਡੀਐਮ ਫਾਜ਼ਿਲਕਾ ਮੈਡਮ ਵੀਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰਾਂਸਪੋਰਟ ਵਿਭਾਗ ਅਤੇ ਸੇਵਾ ਕੇਂਦਰ ਵੱਲੋਂ ਸਾਂਝੇ ਤੌਰ ਤੇ ਜੋਤੀ ਬੀਐਡ ਕਾਲਜ ਵਿਖੇ ਜਾਗਰੂਕਤਾ ਕੈਂਪ ਲਗਾ ਕੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਬਾਰੇ ਪ੍ਰੇਰਿਤ ਕੀਤਾ ਗਿਆ|
ਸੇਵਾ ਕੇਂਦਰ ਜਿਲਾ ਮੈਨੇਜਰ ਕੁਨਾਲ ਗੁੰਬਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨਾਲ ਸੇਵਾਵਾਂ ਸੇਵਾ ਕੇਂਦਰ ਵਿਖੇ ਵੀ ਮੁਹਈਆ ਕਰਵਾਈਆਂ ਜਾਂ ਰਹੀਆਂ ਹਨ| ਉਨਾ ਕਿਹਾ ਕਿ ਜੇਕਰ ਕੋਈ ਵਿਅਕਤੀ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾ ਹਾਸਲ ਕਰਨਾ ਚਾਹੁੰਦਾ ਹੈ ਤਾਂ ਉਹ ਸੇਵਾ ਕੇਂਦਰ ਵਿੱਚ ਫਾਈਲ ਅਪਲਾਈ ਕਰ ਸਕਦਾ ਹੈ|
ਜੋਤੀ ਬੀਐਡ ਕਾਲਜ ਵਿਖੇ ਲਗਾਏ ਗਏ ਕੈਂਪ ਦੌਰਾਨ ਹਾਜਰੀਨ ਨਾਗਰਿਕਾਂ ਵੱਲੋਂ ਡਰਾਈਵਿੰਗ ਲਾਇਸੰਸ ਅਪਲਾਈ ਕੀਤੇ ਗਏ ਅਤੇ ਨਾਲੋ ਨਾਲ ਸੇਵਾ ਲਾਭਪਾਤਰੀਆਂ ਨੂੰ ਮੁਹਈਆ ਕਰਵਾਈ ਗਈ |
ਆਰ ਟੀ ਓ ਵੀਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਬਾਲਗ ਕੋਲ ਡਰਾਈਵਿੰਗ ਲਾਇਸੰਸ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣਾ ਵਹੀਕਲ ਸੜਕ ਤੇ ਚਲਾ ਸਕਦਾ ਹੈ| ਉਹਨਾਂ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਵਿੱਚ ਡਰਾਈਵਿੰਗ ਲਾਇਸੰਸ ਦਾ ਹੋਣਾ ਸਭ ਤੋਂ ਜਰੂਰੀ ਹੈ ਤੇ ਇਸ ਨਿਯਮ ਦੀ ਪਾਲਣਾ ਸਭ ਨੂੰ ਕਰਨੀ ਚਾਹੀਦੀ ਹੈ| ਉਨਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਨਿਰਧਾਰਿਤ ਉਮਰ ਹੋਣ ਤੋਂ ਬਾਅਦ ਹਰੇਕ ਨਾਗਰਿਕ ਨੂੰ ਆਪਣਾ ਡਰਾਈਵਿੰਗ ਲਾਇਸੰਸ ਜਰੂਰ ਬਣਾਉਣਾ ਚਾਹੀਦਾ ਹੈ|
ਇਸ ਮੌਕੇ ਟਰਾਂਸਪੋਰਟ ਵਿਭਾਗ ਤੋਂ ਸੁਖਚਰਨ ਸਿੰਘ ਏ ਟੀ ਓ, ਸੁਨੀਲ ਕੁਮਾਰ, ਮਨੀਸ਼ ਕੁਮਾਰ ਤੇ ਸੰਦੀਪ ਕੁਮਾਰ ਅਤੇ ਸੇਵਾ ਕੇਂਦਰ ਤੋਂ ਨਵਦੀਪ ਕੁਮਾਰ, ਸੁਖਵਿੰਦਰ ਸਿੰਘ ਤੇ ਸੋਨਿਕਾ  ਹਾਜ਼ਰ ਸਨ|

763f6d83-be32-4ee9-b27c-36373c30b179.jfif

Leave a Reply

Your email address will not be published. Required fields are marked *