ਹੜਾਂ ਦੀ ਮਾਰ ਨਾਲ ਜੂਝ ਰਹੇ ਸਰਹਦੀ ਪਿੰਡਾਂ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਰਾਹਤ ਸਮੱਗਰੀ ਦੇਣ ਲਈ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਖੁਦ ਪਿੰਡਾਂ ਵਿੱਚ ਪਹੁੰਚ ਰਹੇ ਹਨ| ਉਨਾ ਪਿੰਡ ਮੁਹਾਰ ਖੀਵਾ ਭਵਾਨੀ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਿੱਥੇ ਉਨ੍ਹਾਂ ਪਸ਼ੂ ਪਾਲਕਾਂ ਨੂੰ ਕੈਟਲ ਫੀਡ ਵੰਡੀ ਤੇ ਲੋਕਾਂ ਨੂੰ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਉਹ ਲੋਕਾ ਦੇ ਨਾਲ ਖੜ੍ਹੇ ਹਨ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਪਾਣੀ ਦਾ ਪੱਧਰ ਦਿਨੋ ਦਿਨ ਘੱਟ ਰਿਹਾ ਹੈ ਪਰ ਜਿੰਨੀ ਦੇਰ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਜੀਵਨ ਸੁਖਾਲਾ ਨਹੀਂ ਹੋ ਜਾਂਦਾ ਉਹ ਲੋਕਾਂ ਵਿੱਚ ਆਉਂਦੇ ਰਹਿਣਗੇ ਤੇ ਰਾਹਤ ਸਮੱਗਰੀ ਪਹੁੰਚਾਉਂਦੇ ਰਹਿਣਗੇ |

ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਪਸ਼ੂਆਂ ਲਈ ਫੀਡ ਖੁਦ ਵੰਡੀ ਜਿਸ ਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਘਬਰਾਉਣ ਨਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਜਿਨਾਂ ਦਾ ਜੋ ਵੀ ਫਸਲਾਂ, ਮਕਾਨਾਂ ਅਤੇ ਪਸ਼ੂਆਂ ਦਾ ਨੁਕਸਾਨ ਹੋਇਆ ਸਭ ਦਾ ਮੁਆਵਜ਼ਾ ਦਿੱਤਾ ਜਾਵੇਗਾ |ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਵਿੱਚ ਲੋਕਾਂ ਦੇ ਨਾਲ ਹੈ ਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਵਿਭਾਗੀ ਅਮਲਾ ਸਭ ਸਾਡੇ ਲਈ ਹਾਜ਼ਰ ਹੈ। ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਪਿੰਡ ਵਾਸੀਆਂ ਨੂੰ ਦਿੱਤੀ ਜਾ ਰਹੀ ਹੈ|