ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਉਹ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਗੇ, ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਸੌਗਾਤ ਦਿੰਦਿਆਂ ਇਸ ਗਾਰੰਟੀ ਨੂੰ ਪੂਰਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਅਬੋਹਰ ਸ਼੍ਰੀ ਅਰੁਨ ਨਾਰੰਗ ਨੇ ਕੀਤਾ | ਇਸ ਮੌਕੇ ਉਨਾਂ ਨਾਲ ਵਿਸ਼ੇਸ਼ ਤੌਰ ਤੇ ਚੇਅਰਮੈਨ ਜਿਲਾ ਯੋਜਨਾ ਬੋਰਡ ਸ੍ਰੀ ਉਪਕਾਰ ਸਿੰਘ ਜਾਖੜ ਵੀ ਮੌਜੂਦ ਸਨ |

ਇਸ ਸੰਬੰਧ ਵਿੱਚ ਹਲਕੇ ਵਿਚ ਰੱਖੇ ਗਏ ਪ੍ਰੋਗਰਾਮ ਦੌਰਾਨ ਐਲਈਡੀ ਸਕਰੀਨਾਂ ਰਾਹੀਂ ਵਿਧਾਨ ਸਭਾ ਦਾ ਸੈਸ਼ਨ ਲਾਈਵ ਚਲਾਇਆ ਗਿਆ ਅਤੇ ਹਲਕੇ ਦੀਆਂ ਮਹਿਲਾਵਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ|
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਆਪਣੇ ਵਾਅਦੇ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ ਜਿਸ ਦਾ ਹਾਜ਼ਰੀਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ| ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇਸ ਲਾਭ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਆਪਣਾ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿਖਾਇਆ ਹੈ।

