ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਂਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਇਆ ਗਿਆ ਹੈ।
ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਹਲਕਾ ਫਾਜ਼ਿਲਕਾ ਦੇ ਪਿੰਡ ਝੰਗੜ ਭੈਣੀ ਅਤੇ ਰੇਤੇ ਵਾਲੀ ਭੈਣੀ ਦੇ ਸਰਕਾਰੀ ਸਕੂਲਾਂ ਵਿੱਚ 1.38 ਕਰੋੜ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਚਾਰਦੀਵਾਰੀ, ਬਾਥਰੂਮ, ਸਕੂਲ ਰਿਪੇਅਰ ਤੇ ਇੰਟਰੈਕਟਿਵ ਪੈਨਲ ਲਗਾਏ ਗਏ ਹਨ!ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਸਕੂਲਾਂ ਦੀ ਹਰ ਜਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸੁਰਿੰਦਰ ਕੰਬੋਜ ਸਿੱਖਿਆ ਹਲਕਾ ਕੋਆਰਡੀਨੇਟਰ, ਪਰਮਜੀਤ ਨੂਰ ਸ਼ਾਹ ਮਾਰਕਿੰਗ ਕਮੇਟੀ ਚੇਅਰਮੈਨ, ਸਰਪੰਚ ਬਲਵੰਤ ਸਿੰਘ ਝੰਗੜ ਭੈਣੀ, ਸਰਪੰਚ ਸੁਭਾਸ਼ ਸਿੰਘ ਰੇਤੇ ਵਾਲੀ, ਸਰਪੰਚ ਅਮਰਜੀਤ ਦੋਨਾਂ ਨਾਨਕਾ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਤੇ ਬੱਚੇ ਆਦਿ ਮੌਜੂਦ ਸਨ।

