ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਫਾਜਿਲਕਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਦੇ ਯੁਵਕਾਂ ਲਈ ਟੀ.ਏ. ਆਰਮੀ (Territorial Army) ਦੇ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਕੈਂਪਟਨ ਲਖਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਟੀ.ਏ. (Territorial Army) ਭਰਤੀ ਲਈ ਉਕਤ ਜ਼ਿਲਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਬਾਦਲ – ਲੰਬੀ ਮੇਨ ਰੋਡ ’ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ’ਤੇ ਮਿਤੀ 13 ਨਵੰਬਰ 2026 ਤੋਂ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਸ.ਐਸ.ਸੀ. (ਜੀ.ਡੀ.) ਦੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ, ਜਿਨ੍ਹਾਂ ਯੁਵਕਾਂ ਨੇ ਐਸ.ਐਸ.ਸੀ. ਵਿੱਚ ਅਪਲਾਈ ਕੀਤਾ ਹੋਇਆ ਹੈ, ਉਹ ਵੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013 ਅਤੇ 94638-31615 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ ।