ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤਕ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

*ਸੂਬੇ ਵਿੱਚ ਕਰੀਬ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਮਿਲਿਆ

*ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਰੀਬ 32.64 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਅਮਲੋਹ/ ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੀਤੇ ਵਾਅਦਿਆਂ ਮੁਤਾਬਕ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਸ ਤਹਿਤ ਹੁਣ ਤਕ ਸੂਬੇ ਦੇ ਨੌਜਵਾਨਾਂ ਨੂੰ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਕਰੀਬ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਵੀ ਮਿਲਿਆ ਹੈ। ਇਹ ਜਾਣਕਾਰੀ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ 05 ਸਕੂਲਾਂ ਵਿੱਚ ਕਰੀਬ 32.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਸਾਂਝੀ ਕੀਤੀ।

ਇਹਨਾਂ 05 ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਉੱਚੀ ਰੁੜਕੀ, ਸਰਕਾਰੀ ਪ੍ਰਾਇਮਰੀ ਸਕੂਲ ਕਪੂਰਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਦੀਵਾ ਗੰਢੂਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜ਼ੁਲਾਪੁਰ ਸ਼ਾਮਲ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਉਚੇਰੀ ਸਿੱਖਿਆ ਹਾਸਲ ਕਰ ਕੇ ਵਿਦਿਆਰਥੀ ਉੱਚ ਆਹੁਦਿਆਂ ‘ਤੇ ਪਹੁੰਚ ਸਕਣ।

ਇਹਨਾਂ ਸਮਾਗਮਾਂ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਵੱਖੋ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ ਤੇ ਇਸ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਟਰਾਂਸਪੋਰਟ ਸੈਲ ਆਪ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ, ਰਣਜੀਤ ਸਿੰਘ ਪਨਾਗ, ਦਰਸ਼ਨ ਸਿੰਘ ਦਰਸ਼ੀ, ਸਰਪੰਚ ਜਗਦੀਪ ਸਿੰਘ ਲਾਡਪੁਰ, ਪ੍ਰਦੀਪ ਸਿੰਘ ਕੰਜਾਰੀ, ਗੁਰਵਿੰਦਰ ਸਿੰਘ ਮੀਆਂਪੁਰ, ਅਨਿਲ ਬਾਂਸਲ ਸੀ. ਐੱਚ.ਟੀ., ਪ੍ਰਿੰਸੀਪਲ ਰਵਿੰਦਰ ਕੌਰ, ਗੁਰਪ੍ਰੀਤ ਸਿੰਘ ਫੈਜ਼ੁਲਾਪੁਰ, ਮਾ. ਹਰਜੀਤ ਸਿੰਘ ਗਰੇਵਾਲ, ਸੁਖਜੀਤ ਸਿੰਘ ਮਾਵੀ, ਜਰਨੈਲ ਸਿੰਘ ਮੀਡੀਆ ਕੋਆਰਡੀਨੇਟਰ, ਅੱਛਰ ਪਾਲ ਸ਼ਰਮਾ ਬੀ.ਪੀ.ਈ. ਓ., ਰਵਿੰਦਰ ਕੌਰ ਬੀ.ਐਨ.ਓ., ਸੁਖਪ੍ਰੀਤ ਕੌਰ, ਮਨਦੀਪ ਕੌਰ, ਬੂਟਾ ਸਿੰਘ, ਬਲਜੀਤ ਕੌਰ, ਰਜਿੰਦਰ ਸਿੰਘ, ਸੁਖਦੇਵ ਸਿੰਘ, ਸੰਦੀਪ ਸਿੰਘ, ਬਲਰਾਮ ਸਿੰਗਲਾ, ਊਸ਼ਾ ਰਾਣੀ, ਸੰਦੀਪ ਕੌਰ, ਰਾਜਵਿੰਦਰ ਕੌਰ, ਵਰਿੰਦਰ ਸਿੰਘ, ਲਛਮਣ ਸਿੰਘ, ਹਰਪ੍ਰੀਤ ਕੌਰ, ਇੰਦਰਜੀਤ ਸਿੰਘ, ਪਵਨਜੋਤ ਕੌਰ, ਹਰਮਨ ਪ੍ਰੀਤ ਸਿੰਘ, ਦਲਜਿੰਦਰ ਕੌਰ, ਗੁਰਪ੍ਰੀਤ ਕੌਰ, ਹਰਮਨ ਪਾਲ ਸਿੰਘ, ਅੰਜੂ ਬਾਲਾ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *