ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇਗਾ-ਦੀਪਜੋਤ ਕੌਰ

ਸ੍ਰੀਮਤੀ ਦੀਪਜੋਤ ਕੌਰ 2016 ਬੈਚ ਦੇ ਪੀ.ਸੀ.ਐਸ. ਨੇ ਬਤੌਰ ਐਸ.ਡੀ.ਐਮ. ਬਸੀ ਪਠਾਣਾ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜੁਆਇੰਟ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਦੀਪਜੋਤ ਕੌਰ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਉਹ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਲੋਕ-ਹਿੱਤ ਨੂੰ ਪਹਿਲ ਦੇਣ ਦੇ ਨਾਲ ਨਾਲ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਾਉਣੀ ਉਨ੍ਹਾਂ ਦੀ ਤਰਜੀਹ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲੋੜਵੰਦਾਂ ਨੂੰ ਲਾਭ ਮਿਲ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ। ਇਸ ਮੌਕੇ ਦਫਤਰ ਉਪ ਮੰਡਲ ਮੈਜਿਸਟਰੇਟ ਬਸੀ ਪਠਾਣਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵਨਿਯੁਕਤ ਐਸ.ਡੀ.ਐਮ.ਦੀਪਜੋਤ ਕੌਰ ਦਾ ਨਿੱਘਾ ਸਵਾਗਤ ਕੀਤਾ ਅਤੇ ਜੀ ਆਇਆਂ ਆਖਿਆ।

Leave a Reply

Your email address will not be published. Required fields are marked *