ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਇਤਿਹਾਸਿਕ ਮਾਤਾ ਸ਼੍ਰੀ ਚਕਰੇਸ਼ਵਰੀ ਦੇਵੀ ਮੰਦਰ ਵਿਖੇ ਪਰਿਵਾਰ ਸਮੇਤ ਹੋਏ ਨਤਮਸਤਕ

ਫਤਹਿਗੜ੍ਹ ਸਾਹਿਬ, 06 ਅਕਤੂਬਰ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਫਤਿਹਗੜ੍ਹ ਸਾਹਿਬ ਦੇ ਇਤਿਹਾਸਿਕ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਮੰਦਰ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਸੇਵਾ ਕਰਨ ਦਾ ਆਸ਼ੀਰਵਾਦ ਵੀ ਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਮਾਤਾ ਸ਼੍ਰੀ ਚਕਰੇਸ਼ਵਰੀ ਦੇਵੀ ਮੰਦਰ, ਪੁਰਾਤਨ ਤੇ ਇਤਿਹਾਸਿਕ ਹੈ, ਜਿੱਥੇ ਉਹਨਾਂ ਨੂੰ ਪਹਿਲੀ ਵਾਰ ਪਰਿਵਾਰ ਸਮੇਤ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸ ਅਸਥਾਨ ‘ਤੇ ਆਉਣਗੇ। ਸ਼੍ਰੀ ਕਟਾਰੀਆ ਨੇ ਦੱਸਿਆ ਕਿ ਅੱਜ ਉਹਨਾਂ ਮਾਤਾ ਸ਼੍ਰੀ ਚਕਰੇਸ਼ਵਰੀ ਦੇਵੀ ਮੰਦਰ ਵਿਖੇ ਪੰਜਾਬ ਦੀ ਚੜ੍ਹਦੀਕਲਾ ਤੇ ਪੰਜਾਬੀਆਂ ਦੀ ਜੀ-ਜਾਨ ਨਾਲ ਸੇਵਾ ਕਰਨ ਦਾ ਅਸ਼ੀਰਵਾਦ ਵੀ ਹਾਸਲ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਸਮੇਤ ਪੂਜਾ ਕੀਤੀ ਅਤੇ ਬਾਅਦ ਵਿੱਚ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸ ਪੀ (ਡੀ) ਰਾਕੇਸ਼ ਯਾਦਵ, ਐਸ ਪੀ ਸੁਖਨਾਜ ਸਿੰਘ, ਐਸ ਡੀ ਐਮ ਫਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ, ਡੀ ਐਸ ਪੀ ਨਿਖਿਲ ਗਰਗ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਤੰਤਰ ਕੁਮਾਰ ਜੈਨ, ਕੋਆਰਡੀਨੇਟਰ ਐਡਵੋਕੇਟ ਪੁਸ਼ਪ ਜੈਨ ਅਤੇ ਜਨਰਲ ਸਕੱਤਰ ਸੁਨੀਲ ਜੈਨ ਤੋਂ ਇਲਾਵਾ ਹੋਰ ਅਹੁਦੇਦਾਰ ਤੇ ਸ਼ਰਧਾਲੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *