ਪੰਜਾਬ ਦੇ ਰਾਜਪਾਲ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ

   ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਸ ਉਪਰੰਤ ਉਨਾਂ ਵੀਡੀਸੀ ਮੈਂਬਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀਂ ਸੁਣੀਆਂ।  ਉਨ੍ਹਾਂ ਕਿਹਾ ਕਿ ਇੱਕ ਯੋਜਨਾਬੰਦੀ ਉਲੀਕ ਕੇ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣਗੇ।


ਇਸ ਮੌਕੇ ਮਾਨਯੋਗ ਰਾਜਪਾਲ ਪੰਜਾਬ ਵੱਲੋਂ ਵੀਡੀਸੀ ਕਮੇਟੀਆਂ ਰਾਹੀਂ ਸਰਹੱਦੀ ਖੇਤਰ ਫਾਜ਼ਿਲਕਾ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ| ਉਨ੍ਹਾਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਬਣਾਉਣ ਦਾ ਮਕਸਦ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਜ਼ਰੂਰਤਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਜਾਣਨਾ ਹੈ|
    ਮਾਨਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਨਸ਼ੇ ਵਰਗੀਆਂ ਸਮਾਜਿਕ ਬੁਰਾਇਆਂ ਦਾ ਖਾਤਮਾ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਹੀ ਹੋ ਸਕਦਾ ਹੈ।
ਇਸ ਮੌਕੇ ਪ੍ਰਿੰਸੀਪਲ ਸਕੱਤਰ ਸ੍ਰੀ ਵੀਕੇ ਮੀਨਾ,  ਡਾਇਰੈਕਟਰ ਜਨਗਣਨਾ ਸੰਚਾਲਨ ਲਲਿਤ ਜੈਨ, ਡੀਆਈਜੀ ਸਨੇਹਦੀਪ ਸ਼ਰਮਾ,  ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਰੈੱਡ ਕਰਾਸ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ, ਐਸਐਸਪੀ ਸ੍ਰੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *