ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ ਦੈਨਿਕ ਭਾਸਕਰ ਅਖਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ) ਸ਼੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਆਪਣੇ ਪਿੱਛੇ ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ, ਸ. ਬੈਂਸ ਨੇ ਕਿਹਾ ਕਿ ਇੱਕ ਮਾਂ ਦਾ ਵਿਛੋੜਾ ਨਾ ਪੂਰਾ ਹੋਣ ਵਾਲਾ ਹੈ, ਉਨ੍ਹਾਂ ਅੱਗੇ ਕਿਹਾ, “ਇਸ ਡੂੰਘੇ ਦੁੱਖ ਦੀ ਘੜੀ ਵਿੱਚ ਮੇਰੀਆਂ ਦਿਲੀ ਸੰਵੇਦਨਾਵਾਂ ਸ਼੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਨ।”
ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਬਖਸ਼ਣ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ।