ਪੰਜਾਬ ਨੈਸ਼ਨਲ ਬੈਂਕ ਵੱਲੋਂ ਪਿੰਡ ਨਿਹਾਲ ਖੇੜਾ ਵਿੱਚ ਮਿਤੀ 08 ਮਈ 2026 ਦਿਨ ਸ਼ੁੱਕਰਵਾਰ ਨੂੰ ਮਹਾ ਐਗਰੀਕਲਚਰ ਆਉਟਰੀਚ ਪ੍ਰੋਗਰਾਮ ( “ਪੀ.ਐੱਨ.ਬੀ. ਕਿ੍ਸੀ਼ ਆਰੰਭ”) ਦਾ ਆਯੋਜਨ ਸ਼੍ਰੀ ਨਵੀਨ ਗੁਪਤਾ ਸਰਕਲ ਹੈੱਡ ਫਾਜ਼ਿਲਕਾ ਧੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ , ਸੀਨੀਅਰ ਅਧਿਕਾਰੀ ਪ੍ਰਧਾਨ ਦਫਤਰ ਤੋਂ (ਉਪ ਮਹਾਂਪ੍ਰਬੰਧਕ ) ਸ਼੍ਰੀ ਸ਼ੈਲੇਂਦਰ ਕੁਮਾਰ ਸ਼੍ਰੀਵਾਸਤਵ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਪ੍ਰੋਗਰਾਮ ਵਿੱਚ ਬੈਂਕ ਦੇ ਵੱਖ-ਵੱਖ ਅਧਿਕਾਰੀਆਂ, ਸ਼ਾਖਾ ਮੁਖੀਆਂ, ਕਰਮਚਾਰੀਆਂ ਅਤੇ ਸਨਮਾਨਿਤ ਕਿਸਾਨ ਗਾਹਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਫਾਜ਼ਿਲਕਾ ਲੀਡ ਬੈਂਕ ਮੈਨੇਜਰ ਸ਼੍ਰੀ ਬਿਸਵਜੀਤ ਮੈਤਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਆਮ ਜਨਤਾ ਅਤੇ ਕਿਸਾਨਾਂ ਨੂੰ ਵਿੱਤੀ ਸਮਾਵੇਸ਼ (ਐੱਫ. ਆਈ.) ਅਤੇ ਬੈਂਕਿੰਗ ਜਾਗਰੂਕਤਾ ਸਬੰਧੀ ਮਹੱਤਵਪੂਰਨ ਜਾਣਕਾਰੀਦਿੱਤੀ।
ਪ੍ਰੋਗਰਾਮ ਦੌਰਾਨ ਖੇਤੀਬਾੜੀ ਖੇਤਰ ਨਾਲ ਸੰਬੰਧਿਤ ਵੱਖ-ਵੱਖ ਬੈਂਕਿੰਗ ਯੋਜਨਾਵਾਂ ਅਤੇ ਵਿੱਤੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਬੈਂਕ ਦੀਆਂ ਖੇਤੀ-ਕੇਂਦਰਿਤ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਕਿਸਾਨਾਂ ਅਤੇ ਗਾਹਕਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਖੇਤਰ ਵਿੱਚ ਬੈਂਕ ਦੀ ਭੂਮਿਕਾ, ਉੱਤਮ ਗਾਹਕ ਸੇਵਾ ਅਤੇ ਪਿੰਡਾਂ ਅਤੇ ਖੇਤੀ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਬੈਂਕ ਦੀ ਵਚਨਬੱਧਤਾ ’ਤੇ ਰੋਸ਼ਨੀ ਪਾਈ।ਇਹ ਪ੍ਰੋਗਰਾਮ ਖੇਤੀਬਾੜੀ ਖੇਤਰ ਵਿੱਚ ਵਿੱਤੀ ਸਮਾਵੇਸ਼ ਅਤੇ ਕਾਰੋਬਾਰ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਪਹਿਲ ਸਾਬਤ ਹੋਇਆ। ਪ੍ਰੋਗਰਾਮ ਦੌਰਾਨ ਲਗਭਗ 93 ਕਰੋੜ ਦੀਆਂ ਖੇਤੀਬਾੜੀ ਆਉਟਰੀਚ ਲੀਡਜ਼ ਸੋਰਸ ਕੀਤੀਆਂ ਗਈਆ।
