ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਵਚਨਬੱਧ: ਥਾਣਾ ਮੁਖੀ ਅਰਸ਼ਦੀਪ ਸ਼ਰਮਾ

ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਵਚਨਬੱਧ: ਥਾਣਾ ਮੁਖੀ ਅਰਸ਼ਦੀਪ ਸ਼ਰਮਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ

ਵੱਖੋ-ਵੱਖ ਕੇਸਾਂ ਵਿੱਚ ਲੋੜੀਂਦੇ ਮੁਲਜ਼ਮ ਜਲਦ ਕੀਤੇ ਜਾਣਗੇ ਗ੍ਰਿਫਤਾਰ

ਮੰਡੀ ਗੋਬਿੰਦਗੜ੍ਹ/ ਫ਼ਤਹਿਗੜ੍ਹ ਸਾਹਿਬ, 02 ਅਕਤੂਬਰ

ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਵਚਨਬੱਧ ਹੈ ਤੇ ਇਸੇ ਤਹਿਤ ਦਿਨ ਰਾਤ ਇਕ ਕਰ ਕੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ, ਮੰਡੀ ਗੋਬਿੰਦਗੜ੍ਹ, ਸ਼੍ਰੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਵੱਖੋ-ਵੱਖ ਕੇਸਾਂ ਵਿੱਚ ਲੋੜੀਂਦੇ ਮੁਲਜ਼ਮ ਬਹੁਤ ਜਲਦ ਗ੍ਰਿਫਤਾਰ ਕਰ ਲਏ ਜਾਣਗੇ।

ਸ਼੍ਰੀ ਸ਼ਰਮਾ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਤਹਿਤ ਬੀਤੇ ਦਿਨ ਘਰ ਵਿੱਚੋਂ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਬਹੁਤ ਜਲਦ ਗ੍ਰਿਫਤਾਰ ਕਰ ਲਏ ਜਾਣਗੇ ਤੇ ਉਹਨਾਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਮੁਲਜ਼ਮਾਂ ਸਬੰਧੀ ਵੱਖ-ਵੱਖ ਪੱਖਾਂ ਤੋਂ ਪੜਤਾਲ ਕੀਤੀ ਜਾ ਰਹੀ ਹੈ ਤੇ ਉਹਨਾਂ ਨੂੰ ਕਾਬੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਥਾਣਾ ਮੁਖੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਤੋਂ ਬਿਲਕੁਲ ਨਾ ਘਬਰਾਉਣ ਸਗੋਂ ਡੱਟ ਕੇ ਪੁਲੀਸ ਨੂੰ ਸਹਿਯੋਗ ਦੇਣ ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕਰ ਕੇ ਉਹਨਾਂ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਸ਼੍ਰੀ ਅਰਸ਼ਦੀਪ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਪੁਲੀਸ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤੇ ਸ਼ਹਿਰ ਨੂੰ ਹੋਰ ਸੁਰੱਖਿਅਤ ਬਣਾਉਣ ਹਿਤ ਵੱਖ ਵੱਖ ਤਕਨੀਕੀ ਪੱਖੋਂ ਉੱਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *