ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਗਾਂਧੀ ਚੌਂਕ ਫਾਜ਼ਿਲਕਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ

ਗਾਂਧੀ ਚੌਂਕ ਫਾਜ਼ਿਲਕਾ ਵਿਖੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਫਾਜ਼ਿਲਕਾ ਮੈਂਬਰ ਟਰੇਡ ਕਮਿਸ਼ਨ ਪੰਜਾਬ ਅਤੁਲ ਨਾਗਪਾਲ, ਫਾਜ਼ਿਲਕਾ ਹਲਕੇ ਦੇ ਚੇਅਰਮੈਨ ਲਵਿਸ ਚਾਵਲਾ ਤੇ ਜ਼ਿਲ੍ਹਾ ਚੇਅਰਮੈਨ ਸ਼੍ਰੀ ਅਨੁਰਾਜ ਅਹੁਜਾ ਵੱਲੋਂ ਮੰਡੀ ਦੇ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਪੁਲਿਸ ਵਿਭਾਗ, ਆਬਕਾਰੀ ਅਤੇ ਕਰ ਵਿਭਾਗ, ਨਗਰ ਕੌਂਸਲ, ਬਿਜਲੀ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਸ ਮੌਕੇ ਗਾਂਧੀ ਚੌਂਕ ਤੇ ਆਸਪਾਸ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ। ਇਸ ਮੌਕੇ ਵਪਾਰੀਆਂ ਵੱਲੋਂ ਮਾਰਕੀਟ ਵਿੱਚ ਸੀਵਰੇਜ ਸਮੱਸਿਆ, ਲਾਈਟਾਂ ਦੀ ਸਮੱਸਿਆ, ਬਾਥਰੂਮ, ਡੇਂਗੂ, ਕਾਰ ਪਾਰਕਿੰਗ, ਪੁਲਿਸ ਸੁਰੱਖਿਆ ਪ੍ਰਬੰਧ, ਬੱਸ ਸਟੈਂਡ ਤੇ ਦੁਕਾਨਾਂ ਦੇ ਕਿਰਾਏ ਆਦਿ ਵਰਗੀਆਂ ਮੁੱਖ ਸਮੱਸਿਆਵਾਂ ਉਠਾਈਆਂ ਗਈਆਂ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਦੁਕਾਨਦਾਰ ਜੋ ਵੀ ਛੋਟੇ ਤੇ ਵੱਡੇ ਵਪਾਰੀ ਲਈ ਅੱਜ ਇਹ ਮੀਟਿੰਗ ਰੱਖੀ ਗਈ ਹੈ ਤਾਂ ਜੋ ਸਾਡੇ ਵਪਾਰੀ ਵਰਗ ਦੀਆਂ ਹਰ ਸਮੱਸਿਆ ਦਾ ਹੱਲ ਇੱਕ ਛੱਤ ਹੇਠਾਂ ਹੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੁਹਾਡੇ ਲਈ ਇਹ ਸੁਵਿਧਾ ਸ਼ੁਰੂ ਕੀਤੀ ਗਈ ਹੈ ਤੇ ਤੁਹਾਡੀਆਂ ਹਰ ਸਮੱਸਿਆ ਸਰਕਾਰ ਤੱਕ ਪਹੁੰਚਾਈਆਂ ਜਾਣਗੀਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ, ਸੀਵਰੇਜ, ਪਾਣੀ ਨਿਕਾਸੀ ਆਦਿ ਸਾਰੀਆਂ ਸਮੱਸਿਆਵਾਂ ਦਾ ਹੱਲ 30 ਦਿਨਾਂ ਅੰਦਰ ਹੱਲ ਕੀਤਾ ਜਾਵੇਗਾ ਤੇ ਕੁੱਝ ਸਮੱਸਿਆਵਾ ਦਾ ਹੱਲ ਮੌਕੇ ਤੇ ਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਵੱਲੋਂ ਨਵੀਆਂ ਡਿਮਾਂਡਾਂ ਪੇਸ਼ ਕੀਤੀਆਂ ਗਈਆਂ ਹਨ ਉਹ ਵੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਤੇ ਹਰ ਵਰਗ ਲਈ ਸਰਕਾਰ ਵੱਲੋਂ 10 ਲੱਖ ਦਾ ਮੁਫ਼ਤ ਇਲਾਜ ਸਕੀਮ ਸ਼ੁਰੂ ਕੀਤੀ ਗਈ ਹੈ। ਤੁਸੀਂ ਸੁਵਿਧਾ ਸੈਂਟਰ, ਸੀਐੱਚਸੀ ਸੈਂਟਰ ਜਾਂ ਆਨਲਾਈਨ ਪੁਆਇੰਟਾਂ ਤੇ ਜਾ ਕੇ ਆਧਾਰ ਕਾਰਡ ਤੇ ਵੋਟ ਕਾਰਡ ਦੀ ਮਦਦ ਨਾਲ ਬਣਵਾ ਸਕਦੇ ਹੋ। ਤੁਹਾਡਾ ਸਰਕਾਰੀ ਤੇ ਮਨਜ਼ੂਰਸੁ਼ਦਾ ਪ੍ਰਾਈਵੇਟ ਹਸਪਤਾਲ ਵਿੱਚ ਮੁਫਤ ਇਲਾਜ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਰੁਪਏ ਤੇ ਅਨੁਸੂਚਿਤ ਜਾਤੀ ਮਹਿਲਾਵਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ 6 ਮਹੀਨਿਆਂ ਵਿੱਚ ਹਰ ਸੜਕ ਪੱਕੀ ਕਰ ਦਿੱਤੀ ਜਾਵੇਗੀ। ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ, ਸਿਹਤ ਸਹੂਲਤਾਂ, ਬਿਜਲੀ ਆਦਿ ਹਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਪਾਰੀਆਂ ਨਾਲ ਸਬੰਧਤ ਤਕਰੀਬਨ ਸਾਰੇ ਹੀ ਮਹਿਕਮਿਆਂ ਦੇ ਅਫਸਰ ਸਾਹਿਬਾਨ ਵਪਾਰੀਆਂ ਦੇ ਵਿੱਚ ਬੈਠ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।

Leave a Reply

Your email address will not be published. Required fields are marked *