ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸੇਵਾ, ਪਿਆਰ ਅਤੇ ਮਨੁੱਖਤਾ ਦੀ ਜਿਉਂਦੀ ਜਾਗਦੀ ਉਦਾਹਰਣ ਸੀ  । ਉਹ ਅਜਿਹੇ ਮਹਾਨ ਵਿਅਕਤੀ ਸਨ, ਜਿਨ੍ਹਾਂ ਨੇ ਮਨੁੱਖਤਾ ਲਈ ਖ਼ੁਦ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਆਪਣੇ ਸੁਪਨੇ, ਖੁਸ਼ੀਆਂ, ਸੱਧਰਾਂ- ਸਭ ਕੁਝ ਬੇਸਹਾਰਾ, ਬਿਮਾਰ ਅਤੇ ਲੋੜਵੰਦ  ਲੋਕਾਂ ਲਈ ਕੁਰਬਾਨ ਕਰ ਦਿੱਤਾ।

ਦਿਵਿਆਂਗ ਪਿਆਰਾ ਸਿੰਘ ਜੀ ਨੂੰ ਆਪਣੀ ਪਿੱਠ ’ਤੇ ਚੁੱਕਣਾ ਅਤੇ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਤੁਰਨਾ ਕੋਈ ਆਮ ਗੱਲ ਨਹੀਂ ਸੀ, ਇਹ ਨਿਰਸਵਾਰਥ ਪਿਆਰ ਦਾ ਸਿਖ਼ਰ ਸੀ। ਉਨ੍ਹਾਂ ਨੇ ਨਾ ਸਿਰਫ਼ ਬੇਸਹਾਰਾ ਲੋਕਾਂ ਨੂੰ ਪਨਾਹ ਦਿੱਤੀ ਸਗੋਂ ਵਾਤਾਵਰਣ ਦੀ ਸੰਭਾਲ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਵੱਲੋਂ ਪਾਈ ਪਿਰਤ ਅੱਜ ਵੀ ਸਾਨੂੰ ਨੇਕੀ ਲਈ ਪ੍ਰੇਰਦੀ ਹੈ।

ਅੱਜ ਦੇ ਆਧੁਨਿਕ ਅਤੇ ਰੁਝੇਵਿਆਂ ਭਰੇ ਯੁੱਗ ਵਿੱਚ ਭਗਤ ਪੂਰਨ ਸਿੰਘ ਜੀ ਦੇ ਵਿਚਾਰ ਅਤੇ ਉਨ੍ਹਾਂ ਦਾ ਜੀਵਨ ਸਾਨੂੰ ਲੋਕ ਸੇਵਾ ਲਈ ਵਿਸ਼ੇਸ਼ ਕਰਕੇ ਇਸ ਸਦਨ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਗਏ ਸੇਵਾ, ਦਇਆ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰੀਏ

Leave a Reply

Your email address will not be published. Required fields are marked *