ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਸਤਿਕਾਰ ਵਜੋਂ ਇੱਕ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਹੜੀ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ ‘ਤੇ ਖੁਸ਼ੀ ਪ੍ਰਗਟ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ. ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰੀਤ ਸਿੰਘ ਇਆਲੀ ਅਤੇ ਭਾਜਪਾ ਦੇ ਸ. ਜੰਗੀ ਲਾਲ ਮਹਾਜਨ ਮੌਜੂਦ ਸਨ।

Leave a Reply

Your email address will not be published. Required fields are marked *