ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਬੋਹਰ ਤੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਨੀਤੀ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਰਾਹਦਸੇਰਾ ਬਣਿਆ ਰਹੇਗਾ।

ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ।

Leave a Reply

Your email address will not be published. Required fields are marked *