ਪੰਜਾਬ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ, ਪੰਜਾਬ ਦੇ ਪਾਣੀਆਂ ਦੇ ਰਾਖੇ ਹਾਂ : ਐਡਵੋਕੇਟ ਲਖਬੀਰ ਸਿੰਘ ਰਾਏ

ਫਤਹਿਗੜ੍ਹ ਸਾਹਿਬ, 1 ਮਈ

ਅੱਜ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਪਾਣੀਆਂ ਬਾਰੇ ਆਪਣਾ ਸਟੈਂਡ ਸਪਸ਼ਟ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਨਾਲ ਧੱਕਾ ਨਹੀਂ ਹੋਣ ਦੇਵੇਗੀ।

ਅੱਜ ਸ਼ਹਿਰ ਵਿਖੇ ਪ੍ਰਦਰਸ਼ਨ ਦੌਰਾਨ ਵਿਧਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਭਾਖੜਾ ਡੈਮ ਵਿੱਚ ਪਿਛਲੇ ਕਰੀਬ 25 ਸਾਲਾਂ ਤੋਂ ਔਸਤਨ ਘੱਟ ਪਾਣੀ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਬਣਦੇ ਹਿੱਸੇ ਦਾ ਪਾਣੀ ਦਿੱਤੇ ਜਾਣ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹਰਿਆਣਾ ਨੂੰ ਲੋੜ ਨਾਲੋਂ ਵੱਧ 8500 ਕਿਊਸਿਕ ਪਾਣੀ ਹੋਰ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਿਸੇ ਨੂੰ ਵੀ ਸੂਬੇ ਦੇ ਪਾਣੀਆਂ ਨੂੰ ਖੋਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਜਾਣਦੀ ਹੈ ਅਤੇ ਇਸ ਲਈ ਕਿਸੇ ਵੀ ਕਿਸਮ ਦੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਵਾਸੀਆਂ ਅਤੇ ਸਮੂਹ ਪੰਜਾਬੀਆਂ ਵਿੱਚ ਕੇਂਦਰ ਸਰਕਾਰ ਦੇ ਇਸ ਪੰਜਾਬ ਵਿਰੋਧੀ ਫੈਸਲੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਮੌਕੇ ਰਮੇਸ਼ ਕੁਮਾਰ ਸੋਨੂੰ ਐਮ ਸੀ, ਬਲਦੇਵ ਜਲਾਲ, ਅਸ਼ੀਸ਼ ਅੱਤਰੀ, ਰਾਹੁਲ ਸ਼ਰਮਾ, ਰਾਜੇਸ਼ ਉੱਪਲ, ਅਮਰੀਕ ਸਿੰਘ ਬਾਲਪੁਰ,

ਸੁਖਵਿੰਦਰ ਸਿੰਘ ਚਾਨੇ, ਚਮਨ ਕੁਰੇਸੀ, ਪਵੇਲ ਹਾਂਡਾ, ਕੁਲਵਿੰਦਰ ਸਿੰਘ ਡੇਰਾ, ਗੁਰਮੀਤ ਸਿੰਘ ਬਾਜਵਾ, ਗੁਰਮੇਲ ਸਿੰਘ ਪੰਡਰਾਲੀ, ਮੱਖਣ ਸਹੋਤਾ, ਬਲਜਿੰਦਰ ਸਿੰਘ ਗੋਲਾ ਅਤੇ

ਸੁਭਾਸ਼ ਸੂਦ ਵੀ ਹਾਜ਼ਰ ਸਨ।

Leave a Reply

Your email address will not be published. Required fields are marked *