
ਦੋ-ਢਾਈ ਮਹੀਨਿਆਂ ਤੋਂ ਮਾਪਿਆਂ ਨਾਲ ਨਹੀਂ ਹੋ ਰਹੀ ਸੀ ਗੱਲਬਾਤ
Punjabi youth Died in Italy News: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਨੌਜਵਾਨ ਮਨਜੀਤ ਸਿੰਘ ਉਰਫ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਨਡਾਲਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦੋ-ਢਾਈ ਮਹੀਨਿਆਂ ਤੋਂ ਮਾਪਿਆਂ ਦੀ ਆਪਣੇ ਪੁੱਤਰ ਨਾਲ ਕੋਈ ਗੱਲ ਨਹੀਂ ਹੋਈ ਤੇ ਅੱਜ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।