
Husband and wife died after drowning in the Sarovar Qadian News: ਗੁਰਦਾਸਪੁਰ ਦੇ ਕਾਦੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਲੀਲ ਕਲਾਂ ਵਿਖੇ ਅੱਜ ਤੜਕਸਾਰ ਇਕ ਮੰਦਭਾਗੀ ਘਟਨਾ ਵਾਪਰੀ ਹੈ। ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ ਪਤਨੀ ਦੀ ਇਸ਼ਨਾਨ ਕਰਦਿਆਂ ਸਰੋਵਰ ਵਿਚ ਡੁੱਬਣ ਨਾਲ ਪਤੀ ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਲਵੰਤ ਸਿੰਘ ਤੇ ਰਣਜੀਤ ਕੌਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਕੰਡੀਲੇ ਤੋਂ ਬਲਵੰਤ ਸਿੰਘ ਆਪਣੇ ਮੋਟਰਸਾਈਕਲ ‘ਤੇ ਆਪਣੀ ਪਤਨੀ ਰਣਜੀਤ ਕੌਰ ਨਾਲ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਜਦੋਂ ਬਲਵੰਤ ਸਿੰਘ ਸਰੋਵਰ ਵਿਚ ਇਸ਼ਨਾਨ ਕਰਨ ਲਈ ਵੜਿਆ ਤਾਂ ਅਚਾਨਕ ਉਹ ਡੁੱਬਣ ਲੱਗ ਪਿਆ ਤਾਂ ਉਸ ਦੀ ਪਤਨੀ ਰਣਜੀਤ ਕੌਰ ਨੇ ਆਪਣੀ ਚੁੰਨੀ ਨਾਲ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਉਹ ਵੀ ਡੁੱਬ ਗਈ।
ਬਲਵੰਤ ਸਿੰਘ ਪਿੰਡ ਵਿਚ ਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ ਤੇ ਉਸ ਦੇ ਤਿੰਨ ਬੱਚੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਥਾਣਾ ਕਾਦੀਆਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।